ਦਿੱਲੀ ਦੇ ਮੁੱਖ ਮੰਤਰੀ ਅੱਜ ਲੁਧਿਆਣਾ ਵਿਖੇ ਆਟੋ ਚਾਲਕਾਂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਆਟੋ ਚਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਬਣਾਉਣ ਵਿਚ ਆਟੋ ਚਾਲਕਾਂ ਦਾ ਬਹੁਤ ਵੱਡਾ ਯੋਗਦਾਨ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦਿੱਲੀ ’ਚ ਆਟੋ ਚਾਲਕਾਂ ਨੇ ਖ਼ੁਦ ਆਪਣੀਆਂ ਆਟੋ ਰਿਕਸ਼ਾ ’ਤੇ ‘ਆਪ’ ਦੇ ਪੋਸਟਰ ਲਗਾਏ ਸਨ।
ਉਨ੍ਹਾਂ ਆਟੋ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਆਟੋ ਪਿੱਛੇ ਆਮ ਆਦਮੀ ਪਾਰਟੀ ਦੇ ਪੋਸਟਰ ਲਗਾਉਣ। ਉਨ੍ਹਾਂ ਕਿਹਾ ਕਿ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਵੀ ਦਿੱਤਾ ਜਾਣਾ ਚਾਹੀਦਾ ਹੈ। ‘ਆਪ’ ਸਰਕਾਰ ਪੰਜਾਬ ਦਾ ਚੰਗਾ ਭਵਿੱਖ ਬਣਾਵੇਗੀ।
ਵੱਡਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਉਤੇ ਆਟੋ ਚਾਲਕਾਂ ਨਾਲ ਕੋਈ ਦੁਰਘਟਨਾ ਵਾਪਰਨ ’ਤੇ ਇਲਾਜ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਆਟੋ ਚਾਲਕਾਂ ਦੀ ਕਾਰਪੋਰੇਸ਼ਨ ਬਣਾਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਿਰਫ ਵਾਅਦੇ ਨਹੀਂ ਕਰਦੇ, ਉਨ੍ਹਾਂ ਨੂੰ ਪੂਰਾ ਵੀ ਕਰਦੇ ਹਾਂ। ਇਸ ਦੌਰਾਨ ਇਕ ਆਟੋ ਚਾਲਕ ਨੇ ਅਰਵਿੰਦ ਕੇਜਰੀਵਾਲ ਨੂੰ ਆਪਣੇ ਘਰ ਖਾਣਾ ਖਾਣ ਦਾ ਸੱਦਾ ਦਿੱਤਾ। ਕੇਜਰੀਵਾਲ ਨੇ ਆਟੋ ਚਾਲਕ ਵੱਲੋਂ ਉਸ ਦੇ ਘਰ ਖਾਣਾ ਖਾਣ ਦਾ ਸੱਦਾ ਸਵੀਕਾਰ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -: