ਪੰਜਾਬ ਤੋਂ ਰਾਜ ਸਭਾ ਦੀਆਂ ਖਾਲੀ ਹੋ ਰਹੀਆਂ 5 ਸੀਟਾਂ ਲਈ ਨਾਮਜ਼ਗਗੀ ਦਾ ਕੱਲ੍ਹ ਆਖਰੀ ਦਿਨ ਹੈ। ਹਾਲਾਂਕਿ ਹੁਣ ਤੱਕ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਨੇ 117 ਵਿਚੋਂ 92 ਸੀਟਾਂ ਜਿੱਤੀਆਂ ਹਨ ਜਿਸ ਕਾਰਨ ਰਾਜ ਸਭਾ ਦੀਆਂ ਸਾਰੀਆਂ 5 ਸੀਟਾਂ ‘ਤੇ ਉਨ੍ਹਾਂ ਦੇ ਉਮੀਦਵਾਰ ਜਿੱਤਣੇ ਤੈਅ ਹਨ।
‘ਆਪ’ ਦੀ ਦੇਰੀ ਨੂੰ ਹੁਣ ਵਿਰੋਧੀ ਨਿਸ਼ਾਨਾ ਬਣਾਉਣ ਲੱਗੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਂਵਾਲੇ ਨੇ ਇਸ ‘ਤੇ ਸਵਾਲ ਚੁੱਕੇ। ਉਨ੍ਹਾਂ ਭਗਵੰਤ ਮਾਨ ਨੂੰ ਕਿਹਾ ਕਿ ਪੰਜਾਬੀਆਂ ਨੇ ਉਨ੍ਹਾਂ ‘ਤੇ ਭਰੋਸਾ ਦਿਖਾਇਆ ਹੈ। ਉਮੀਦ ਹੈ ਕਿ ਉਹ ਪੰਜਾਬੀਆਂ ਨੂੰ ਨਾਮਜ਼ਦ ਕਰਵਾ ਕੇ ਇਸ ਨੂੰ ਕਾਇਮ ਰੱਖਣਗੇ।
ਪੰਜਾਬ ਵਿਚ ਰਾਜ ਸਭਾ ਲਈ ਫਿਲਹਾਲ 3 ਨਾਂ ਚਰਚਾ ਵਿਚ ਹਨ। ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਪਹਿਲਾ ਨਾਂ ਕ੍ਰਿਕਟਰ ਹਰਭਜਨ ਸਿੰਘ ਦਾ ਹੈ। ਹਰਭਜਨ ਨੇ ਕੁਝ ਮਹੀਨੇ ਪਹਿਲਾਂ ਕ੍ਰਿਕਟ ਤੋਂ ਸੰਨਿਆਸ ਲਿਆ। ਉਹ CM ਭਗਵੰਤ ਮਾਨ ਦੇ ਕਰੀਬੀ ਹਨ। ਉਨ੍ਹਾਂ ਨੂੰ ਸਪੋਰਟਸ ਯੂਨੀਵਰਿਸਟੀ ਦੀ ਕਮਾਨ ਸੌਂਪਣ ਦੀ ਵੀ ਤਿਆਰੀ ਹੈ। ਦੂਜਾ ਨਾਂ ਰਾਘਵ ਚੱਢਾ ਦਾ ਹੈ। ਇਸ ਸਮੇਂ ਉਹ ਦਿੱਲੀ ਤੋਂ ਵਿਧਾਇਕ ਹਨ। ਹਾਲਾਂਕਿ ਪੰਜਾਬ ਚੋਣਾਂ ‘ਚ ਉਨ੍ਹਾਂ ਨੇ ਪਾਰਟੀ ਦੇ ਸਹਿ ਇੰਚਾਰਜ ਵਜੋਂ ਕੰਮ ਕੀਤਾ ਜਿਸ ਵਿਚ ਉਨ੍ਹਾਂ ਦੀ ਰਣਨੀਤੀ ਦੀ ਬਦੌਲਤ ਆਪ ਨੇ ਵੱਡੀ ਜਿੱਤ ਹਾਸਲ ਕੀਤੀ। ਤੀਜਾ ਨਾਂ ਦਿੱਲੀ IIT ਦੇ ਪ੍ਰੋਫੈਸਰ ਸੰਦੀਪ ਪਾਠਕ ਦਾ ਹੈ। ਪ੍ਰੋਫੈਸਰ ਪਾਠਕ ਨੇ ਪੰਜਾਬ ਚੋਣਾਂ ਦੇ ਦੌਰਾਨ ਪਰਦੇ ਦੇ ਪਿੱਛੇ ਰਹਿ ਕੇ ਆਪ ਦੀ ਜਿੱਤ ਦੀ ਰਣਨੀਤੀ ਵਿਚ ਅਹਿਮ ਭੂਮਿਕਾ ਨਿਭਾਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਸਾਬਕਾ ਕਾਂਗਰਸੀ ਮੰਤਰੀ ਜਗਮੋਹਨ ਕੰਗ ਵੀ ਰਾਜ ਸਭਾ ਸੀਟ ਲਈ ਦਾਅਵਾ ਠੋਕ ਰਹੇ ਹਨ। ਪਿਛਲੀਆਂ ਵਿਸ ਚੋਣਾਂ ਵਿਚ ਕਾਂਗਰਸ ਨੇ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਸੀ ਜਿਸ ਤੋਂ ਬਾਅਦ ਉਹ ਆਪ ਵਿਚ ਸ਼ਾਮਲ ਹੋ ਗਏ।
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਵਿਧਾਇਕਾਂ ਨਾਲ ਵਰਚੂਅਲ ਮੀਟਿੰਗ ਕਰ ਰਹੇ ਹਨ। ਇਸ ਲਈ ਵਿਧਾਇਕ ਮੌਹਾਲੀ ‘ਚ ਇਕੱਠੇ ਹੋਣਗੇ। ਇਸ ਦੌਰਾਨ ਰਾਜ ਸਭਾ ਉਮੀਦਵਾਰਾਂ ਨੂੰ ਲੈ ਕੇ ਫੈਸਲਾ ਕੀਤਾ ਜਾ ਸਕਦਾ ਹੈ।