ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੰਸਦ ਦੀ ਵਿੱਤੀ ਮਾਮਲਿਆਂ ਦੀ ਸਥਾਈ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਹ ਕਮੇਟੀ ਬੇਹੱਦ ਖਾਸ ਹੈ ਅਤੇ ਰਾਘਵ ਚੱਢਾ ਨੂੰ ਇਸ ਵਿਚ ਸ਼ਾਮਲ ਕਰਨਾ ਪੰਜਾਬ ਲਈ ਮਹੱਤਵਪੂਰਨ ਹੈ।
33 ਸਾਲਾ ਰਾਘਵ ਚੱਢਾ ਸਭ ਤੋਂ ਘੱਟ ਉਮਰ ਦੇ ਰਾਜ ਸਭਾ ਮੈਂਬਰ ਹਨ। ਉਹ ਆਰਥਿਕ ਮਾਮਲਿਆਂ ਦੇ ਚੰਗੇ ਜਾਣਕਾਰ ਮੰਨੇ ਜਾਂਦੇ ਹਨ। ਪੇਸ਼ੇ ਤੋਂ ਉਹ ਚਾਰਟਰਡ ਅਕਾਊਂਟੈਂਟ ਹਨ। ਅਹੁਦਾ ਮਿਲਣ ਦੇ ਬਾਅਦ ਹੁਣ ਉਹ ਤਿੰਨ ਕੇਂਦਰੀ ਮੰਤਰਾਲਿਆਂ ਤੇ ਨੀਤੀ ਕਮਿਸ਼ਨ ਦੀਆਂ ਨੀਤੀਆਂ ਨਾਲ ਸਬੰਧਤ ਫੈਸਲੇ ਲੈਣਗੇ।
ਰਾਘਵ ਚੱਢਾ ਲੰਦਨ ਸਕੂਲ ਆਫ ਇਕਨਾਮਿਕਸ ਦੇ ਸਾਬਕਾ ਵਿਦਿਆਰਥੀ ਹਨ ਤੇ ਅਗਸਤ ਵਿਚ ਸੰਸਦ ਵਿਚ ਆਪਣੇ ਪਹਿਲੇ ਸੈਸ਼ਨ ਵਿਚ ਮਹਿੰਗਾਈ ਤੇ ਜੀਐੱਸਟੀ ਵਰਗੇ ਆਰਥਿਕ ਮੁੱਦੇ ਚੁੱਕੇ ਸਨ। ਉਨ੍ਹਾਂ ਦੇ ਸੰਸਦ ਦੀ ਵਿੱਤੀ ਮਾਮਲਿਆਂ ਦੀ ਸਥਾਈ ਕਮੇਟੀ ਵਿਚ ਸ਼ਾਮਲ ਹੋਣ ਨਾਲ ਪੰਜਾਬ ਦੇ ਆਰਥਿਕ ਮਾਮਲਿਆਂ ਨਾਲ ਸਬੰਧਤ ਪੱਖ ਨੂੰ ਮਜ਼ਬੂਤੀ ਮਿਲੇਗੀ।
ਸਿਆਸੀ ਤੇ ਆਰਥਿਕ ਮਾਮਲਿਆਂ ਦੇ ਜਾਣਕਾਰਾਂ ਦਾ ਕਹਿਣਾ ਹੈ ਕਿ ਰਾਘਵ ਚੱਢਾ ਦਾ ਸੰਸਦ ਦੀ ਇਸ ਤਰ੍ਹਾਂ ਦੀ ਮਹੱਤਵਪੂਰਨ ਕਮੇਟੀ ਵਿਚ ਸ਼ਾਮਲ ਹੋਣਾ ਉਨ੍ਹਾਂ ਦੀ ਵਿੱਤੀ ਮੁਹਾਰਤ ਨੂੰ ਦਰਸਾਉਂਦਾ ਹੈ। ਉਹ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵਿਚੋਂ ਇਕ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਰਾਘਵ ਚੱਢਾ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਹੋਣ ਦੇ ਨਾਲ-ਨਾਲ ਮੁੱਖ ਰਣਨੀਤੀਕਾਰ ਸਨ। ਹੁਣ ਉਹ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉੱਥੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਗੁਜਰਾਤ ਵਿੱਚ ਪਾਰਟੀ ਦਾ ਸਹਿ-ਇੰਚਾਰਜ ਬਣਾਇਆ ਹੈ ਅਤੇ ਉਹ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਰਾਘਵ ਚੱਢਾ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਮੰਨੇ ਜਾਂਦੇ ਹਨ।