ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਪਾਰਟੀ ਦੀ ਧਮਾਕੇਦਾਰ ਜਿੱਤ ‘ਤੇ ਸੂਬੇ ਦੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ‘ਪੰਜਾਬ ਦੇ ਲੋਕਾਂ ਨੇ ਕਮਾਲ ਕਰ ਦਿੱਤਾ, ਵੀ ਆਲ ਲਵ ਯੂ ਪੰਜਾਬ’। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਤੇ ਚੰਨੀ ਸਾਹਿਬ ਸਾਰੇ ਹਾਰ ਗਏ। ਪੰਜਾਬ ਵਿਚ ਆਪ ਦੀ ਜਿੱਤ ਨਾਲ ਸ਼ਹੀਦੇ-ਆਜ਼ਮ ਭਗਤ ਸਿੰਘ ਦਾ ਸੁਪਨਾ ਪੂਰਾ ਹੋ ਰਿਹਾ ਹੈ।
ਕੇਜਰੀਵਾਲ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇੱਕ ਵਾਰ ਕਿਹਾ ਸੀ ਕਿ ਅੰਗਰੇਜ਼ਾਂ ਦੇ ਜਾਣ ਤੋਂ ਬਾਅਦ ਜੇਕਰ ਅਸੀਂ ਸਿਸਟਮ ਨਾ ਬਦਲਿਆ ਤਾਂ ਕੁਝ ਨਹੀਂ ਹੋਵੇਗਾ। ਅਫ਼ਸੋਸ ਦੀ ਗੱਲ ਹੈ ਕਿ ਪਿਛਲੇ 75 ਸਾਲਾਂ ਵਿੱਚ ਇਹਨਾਂ ਪਾਰਟੀਆਂ ਅਤੇ ਨੇਤਾਵਾਂ ਦਾ ਅੰਗਰੇਜ਼ਾਂ ਦਾ ਇਹੀ ਸਿਸਟਮ ਸੀ, ਇਹ ਦੇਸ਼ ਨੂੰ ਲੁੱਟ ਰਹੇ ਸਨ, ਸਕੂਲ ਅਤੇ ਹਸਪਤਾਲ ਨਹੀਂ ਸਨ। ਕੇਜਰੀਵਾਲ ਨੇ ਕਿਹਾ, ‘ਆਪ ਨੇ ਸਿਸਟਮ ਬਦਲ ਦਿੱਤਾ ਹੈ।
‘ਆਪ’ ਮੁਖੀ ਨੇ ਕਿਹਾ ਕਿ ਅਸੀਂ ਮੈਡੀਕਲ ਕਾਲਜ, ਇੰਜੀਨੀਅਰਿੰਗ ਕਾਲਜ ਸਥਾਪਤ ਕਰਾਂਗੇ। ਕਿਸੇ ਵਿਦਿਆਰਥੀ ਨੂੰ ਯੂਕਰੇਨ ਨਹੀਂ ਜਾਣਾ ਪਵੇਗਾ। ਯੂਪੀ ਵਿਚ ਕ੍ਰਾਂਤੀ ਆਈ ਸੀ ਤੇ ਹੁਣ ਪੰਜਾਬ ਵਿਚ ਕ੍ਰਾਂਤੀ ਹੋਈ ਹੈ ਤੇ ਹੁਣ ਪੂਰੇ ਦੇਸ਼ ਇਨਕਲਾਬ ਦਾ ਸਮਾਂ ਆ ਗਿਆ ਹੈ। ਉਨ੍ਹਾਂ ਸਾਰੀਆਂ ਔਰਤਾਂ, ਨੌਜਵਾਨਾਂ ਤੇ ਕਿਸਾਨਾਂ ਤੋਂ ਆਮ ਆਦਮੀ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਚੰਨੀ ਨੂੰ ਅਜਿਹੇ ਉਮੀਦਵਾਰ ਨੇ ਹਰਾਇਆ ਹੈ ਜੋ ਮੋਬਾਈਲ ਰਿਪੇਅਰ ਦੀ ਦੁਕਾਨ ਵਿਚ ਕੰਮ ਕਰਦੇ ਹਨ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਸਾਰੀਆਂ 117 ਸੀਟਾਂ ਉਤੇ ਹੁਣ ਤੱਕ ਸਾਹਮਣੇ ਆਏ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਨੇ 91 ਸੀਟਾਂ ‘ਤੇ ਬੜ੍ਹਤ ਹਾਸਲ ਕੀਤੀ ਹੈ ਜਦੋਂ ਕਿ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਸਿਰਫ 19 ਸੀਟਾਂ ਹੀ ਮਿਲੀਆਂ ਹਨ। ਅਕਾਲੀ ਦਲ ਨੂੰ 4 ਤੇ ਭਾਜਪਾ ਨੂੰ 2 ਸੀਟਾਂ ‘ਤੇ ਹੀ ਸੰਤੁਸ਼ਟ ਹੋਣਾ ਪੈ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਦੱਸ ਦੇਈਏ ਕਿ ਪੰਜਾਬ ‘ਚ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਿੱਲੀ ਦੇ ਹਨੂਮਾਨ ਮੰਦਰ ਵਿਖੇ ਹੋਏ ਨਤਮਸਤਕ ਹੋਏ।