ਨੈਸ਼ਨਲ ਕਾਨਫਰੰਸ ਨੇ ‘ਦਿ ਕਸ਼ਮੀਰ ਫਾਈਲਸ’ ‘ਤੇ ਆਪਣੀ ਚੁੱਪੀ ਤੋੜੀ ਤੇ ਕਿਹਾ ਕਿ ਫਿਲਮ ਸੱਚਾਈ ਤੋਂ ਬਹੁਤ ਦੂਰ ਹੈ। ਫਿਲਮ ਨਿਰਮਾਤਾਵਾਂ ਨੇ ਮੁਸਲਮਾਨਾਂ ਤੇ ਸਿੱਖਾਂ ਦੇ ਬਲਿਦਾਨ ਨੂੰ ਨਜ਼ਰਅੰਦਾਜ਼ ਕੀਤਾ ਹੈ, ਜੋ ਅੱਤਵਾਦ ਤੋਂ ਪੀੜਤ ਸਨ। ਪਾਰਟੀ ਦੇ ਉਪ ਪ੍ਰਧਾਨ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਜੇਕਰ ਇੱਰ ਕਮਰਸ਼ੀਅਲ ਫਿਲਮ ਸੀ ਤਾਂ ਕਿਸੇ ਨੂੰ ਕੋਈ ਸਮੱਸਿਆ ਨਹੀਂ ਹੈ ਪਰ ਜੇਕਰ ਫਿਲਮ ਨਿਰਮਾਤਾ ਦਾਅਵਾ ਕਰਦੇ ਹਨ ਕਿ ਇਹ ਅਸਲੀਅਤ ‘ਤੇ ਆਧਾਰਿਤ ਹੈ ਤਾਂ ਤੱਥ ਗਲਤ ਹਨ।
ਅਬਦੁੱਲਾ ਦੱਖਣ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਪਹੁੰਚੇ ਸਨ ਜਿਥੇ ਉਨ੍ਹਾਂ ਕਿਹਾ ਕਿ ਜਦੋਂ ਕਸ਼ਮੀਰੀਰ ਪੰਡਿਤਾਂ ਦੇ ਪਲਾਇਨ ਦੀ ਮੰਦਭਾਗੀ ਘਟਨਾ ਵਾਪਰੀ ਸੀ ਉਦੋਂ ਫਾਰੂਕ ਅਬਦੁੱਲਾ ਮੁੱਖ ਮੰਤਰੀ ਨਹੀਂ ਸਨ। ਜਗਮੋਹਨ ਰਾਜਪਾਲ ਸਨ। ਕੇਂਦਰ ਵਿਚ ਵੀਪੀ ਸਿੰਘ ਦੀ ਸਰਕਾਰ ਨੇ ਜਿਨ੍ਹਾਂ ਨੂੰ ਬਾਹਰ ਤੋਂ ਭਾਜਪਾ ਦਾ ਸਮਰਥਨ ਸੀ।
ਅਬਦੁੱਲਾ ਨੇ ਕਿਹਾ ਕਿ ਜੇਕਰ ਕਸ਼ਮੀਰੀ ਪੰਡਿਤ ਅੱਤਵਾਦ ਦੇ ਸ਼ਿਕਾਰ ਹੋਏ ਹਨ ਤਾਂ ਸਾਨੂੰ ਇਸ ਲਈ ਬਹੁਤ ਦੁੱਖ ਹੈ ਕਿਉਂਕਿ ਸਾਨੂੰ ਉਨ੍ਹਾਂ ਮੁਸਲਮਾਨਾਂ ਤੇ ਸਿੱਖਾਂ ਦੇ ਬਲਿਦਾਨਾਂ ਨੂੰ ਨਹੀਂ ਭੁੱਲਣਾ ਚਾਹੀਦਾ ਜਿਨ੍ਹਾਂ ਨੂੰ ਇੱਕ ਹੀ ਬੰਦੂਕ ਨਾਲ ਨਿਸ਼ਾਨਾ ਬਣਾਇਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਉਨ੍ਹਾਂ ਕਿਹਾ ਕਿ ਅੱਜ ਇੱਕ ਅਜਿਹਾ ਮਾਹੌਲ ਬਣਾਉਣ ਦੀ ਲੋੜ ਹੈ ਜਿਥੇ ਅਸੀਂ ਉਨ੍ਹਾਂ ਸਾਰਿਆਂ ਨੂੰ ਵਾਪਸ ਲਿਆ ਸਕੀਏ ਜਿਨ੍ਹਾਂ ਨੇ ਆਪਣਾ ਘਰ ਛੱਡ ਦਿੱਤਾ ਸੀ। ਨਾ ਹੀ ਭਾਈਚਾਰਕ ਵੰਡ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਜਿਹੜੇ ਲੋਕਾਂ ਨੇ ਫਿਲਮ ਬਣਾਈ ਹੈ ਉਹ ਚਾਹੁੰਦੇ ਹਨ ਕਿ ਕਸ਼ਮੀਰੀ ਪੰਡਿਤ ਵਾਪਸ ਆਉਣ।
ਇਹ ਵੀ ਪੜ੍ਹੋ : ਵਿਦੇਸ਼ ਮੰਤਰੀ ਬਲਿੰਕਨ ਨੇ ਕਿਹਾ- ‘ਰੂਸ ਨੂੰ ਫੌਜੀ ਸਹਾਇਤਾ ਦਿੱਤੀ ਤਾਂ ਅਮਰੀਕਾ ਦੇਵੇਗਾ ਸਜ਼ਾ’
ਅਬਦੁੱਲਾ ਨੇ ਕਿਹਾ ਕਿ ਮੈਨੂੰ ਡਰ ਹੈ ਕਿ ਅੱਜ ਕਸ਼ਮੀਰੀ ਮੁਸਲਮਾਨਾਂ ਖਿਲਾਫ ਜੋ ਨਫਰਤ ਪੈਦਾ ਕੀਤੀ ਜਾ ਰਹੀ ਹੈ, ਭਗਵਾਨ ਨਾ ਕਰੇ, ਸੂਬੇ ਦੇ ਬਾਹਰ ਪੜ੍ਹਨ ਵਾਲੇ ਸਾਡੇ ਬੱਚੇ ਇਸ ਦਾ ਖਮਿਆਜ਼ਾ ਭੁਗਤਣ।