ਅਬੋਹਰ ਸਥਿਤ ਅਸਪਸ਼ਨ ਕਾਨਵੈਂਟ ਸਕੂਲ ਦੇ ਰਾਘਵ ਗੋਇਲ ਨੇ ਇੰਡੀਅਨ ਸਰਟੀਫਿਕੇਟ ਆਫ ਸੈਕੰਡਰੀ ਐਜੂਕੇਸ਼ਨ (ICSE) ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚ ਦੂਜਾ ਅਤੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥੀ ਨੇ 99.6% ਅੰਕ ਪ੍ਰਾਪਤ ਕੀਤੇ ਹਨ। ਇਸ ਦੇ ਨਾਲ ਹੀ ਇਸੇ ਸਕੂਲ ਦੇ 3 ਹੋਰ ਵਿਦਿਆਰਥੀਆਂ ਨੇ ਸੂਬੇ ਵਿੱਚੋਂ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।
ਅੱਜ ਸਕੂਲ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਦਾ ਸਨਮਾਨ ਕਰਨ ਲਈ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 86 ਦੇ ਕਰੀਬ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਅਜ਼ੰਪਸ਼ਨ ਕਾਨਵੈਂਟ ਸਕੂਲ ਬਠਿੰਡਾ ਦੀ ਪ੍ਰਿੰਸੀਪਲ ਸਿਸਟਰ ਆਫੋਲੀਆ ਸਨ। ਜਦੋਂਕਿ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਡਾਇਰੈਕਟਰ ਫਾਦਰ ਟਾਈਟਸ ਅਤੇ ਪ੍ਰਿੰਸੀਪਲ ਸਿਸਟਰ ਐਲਸਾ ਮਾਰੀਆ ਨੇ ਕੀਤੀ।
ਇਸ ਮੌਕੇ 99.6 ਫੀਸਦੀ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਰਾਘਵ ਗੋਇਲ ਪੁੱਤਰ ਕਰਨ ਗੋਇਲ, ਵਿਦਿਆਰਥੀ ਜਪਜੀ ਕੌਰ ਪੁੱਤਰੀ ਰੁਪਿੰਦਰ ਸਿੰਘ ਸੱਭਰਵਾਲ ਅਤੇ ਮਾਧਵ ਗੁਪਤਾ ਨੂੰ 98.6 ਫੀਸਦੀ ਅੰਕ ਹਾਸਲ ਕਰਕੇ ਸੂਬੇ ਵਿਚੋਂ ਦੂਜਾ ਸਥਾਨ ਹਾਸਲ ਕਰਨ ‘ਤੇ ਸਨਮਾਨਿਤ ਕੀਤਾ ਗਿਆ। ਦੂਜੇ ਪਾਸੇ ਵਿਦਿਆਰਥਣ ਅਦਿਤੀ ਪੁੱਤਰੀ ਵਿਜੇ ਸਿੰਘ ਨੇ 98.2 ਫੀਸਦੀ ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ : ਕੈਮੀਕਲ ਨਾਲ ਜ਼ਹਿਰੀਲਾ ਹੋਇਆ ਸਤਲੁਜ ਦਾ ਪਾਣੀ, ਫੈਲ ਰਹੀਆਂ ਗੰਭੀਰ ਬੀਮਾਰੀਆਂ
ਇੱਥੇ ਰਾਘਵ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਅਤੇ ਮਾਤਾ-ਪਿਤਾ ਨੂੰ ਦਿੱਤਾ। ਉਸ ਨੇ ਕਿਹਾ ਕਿ ਇਸ ਮੁਕਾਮ ‘ਤੇ ਪਹੁੰਚਣ ‘ਚ ਉਨ੍ਹਾਂ ਨੇ ਕਾਫੀ ਮਦਦ ਕੀਤੀ। ਮੋਬਾਈਲ ਦੀ ਵਰਤੋਂ ਬਾਰੇ ਰਾਘਵ ਨੇ ਦੱਸਿਆ ਕਿ ਉਹ ਮੋਬਾਈਲ ਦੀ ਵਰਤੋਂ ਸਿਰਫ਼ ਪੜ੍ਹਾਈ ਲਈ ਕਰਦਾ ਹੈ। ਮੈਂ ਬਿਨਾਂ ਟਿਊਸ਼ਨ ਦੇ ਇਹ ਮੁਕਾਮ ਹਾਸਲ ਕੀਤਾ ਹੈ ਕਿਉਂਕਿ ਉਨ੍ਹਾਂ ਦੇ ਸਕੂਲ ਵਿੱਚ ਸਿੱਖਿਆ ਦਾ ਮਿਆਰ ਖੁਦ ਬਹੁਤ ਉੱਚਾ ਹੈ।
ਰਾਘਵ ਨੇ ਬੱਚਿਆਂ ਨੂੰ ਦਿੱਤੇ ਆਪਣੇ ਸੰਦੇਸ਼ ‘ਚ ਕਿਹਾ ਕਿ ਜੇ ਉਹ ਮੋਬਾਈਲ ‘ਤੇ ਆਉਣ ਵਾਲੇ ਸੋਸ਼ਲ ਨੈੱਟਵਰਕ ਦੇ ਬੇਕਾਰ ਫੀਚਰਾਂ ਤੋਂ ਦੂਰ ਰਹਿ ਕੇ ਪੜ੍ਹਾਈ ‘ਤੇ ਧਿਆਨ ਦੇਣ ਤਾਂ ਉਨ੍ਹਾਂ ਨੂੰ ਸਫਲਤਾ ਜ਼ਰੂਰ ਮਿਲੇਗੀ। ਰਾਘਵ ਨੇ ਕਿਹਾ ਕਿ ਜੀਵਨ ਵਿੱਚ ਸਫਲ ਹੋਣ ਲਈ ਹਰ ਬੱਚੇ ਨੂੰ ਅੰਗਰੇਜ਼ੀ ਵਿਸ਼ੇ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਉਹ ਦੇਸ਼ ਅਤੇ ਦੁਨੀਆ ਦੇ ਕਿਸੇ ਵੀ ਖੇਤਰ ਵਿੱਚ ਕਾਮਯਾਬ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ -: