ਦੇਸ਼ ‘ਚ ਕੋਰੋਨਾ ਵਾਇਰਸ ਦਾ ਕਹਿਰ ਇਕ ਵਾਰ ਫਿਰ ਤੋਂ ਕਹਿਰ ਮਚਾਉਣ ਲੱਗਾ ਹੈ। ਰੋਜ਼ਾਨਾ ਵੱਡੀ ਗਿਣਤੀ ‘ਚ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਤੋਂ ਬਾਅਦ ਸਰਕਾਰ ਦੀ ਚਿੰਤਾ ਵਧ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਵੀ ਕੋਵਿਡ-19 ਦੇ ਹੋਰ ਮਾਮਲੇ ਦਰਜ ਕੀਤੇ ਗਏ ਹਨ।
ਮੰਤਰਾਲੇ ਮੁਤਾਬਕ ਵੀਰਵਾਰ ਨੂੰ ਲਾਗ ਦੇ 7240 ਨਵੇਂ ਮਾਮਲੇ ਦਰਜ ਕੀਤੇ ਗਏ। ਹਾਲਾਂਕਿ ਮੌਤ ਦੇ ਮਾਮਲੇ ਸਥਿਰ ਰਹੇ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ।
ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਦੇ ਨਾਲ-ਨਾਲ ਐਕਟਿਵ ਕੇਸਾਂ ਦੀ ਗਿਣਤੀ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜੋਕਿ ਚਿੰਤਾ ਦਾ ਵਿਸ਼ਾ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਭਾਰਤ ਵਿੱਚ 8 ਮਰੀਜ਼ਾਂ ਦੀ ਮੌਤ ਤੋਂ ਬਾਅਦ ਕੋਵਿਡ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 5,24,723 ਹੋ ਗਈ ਹੈ।
ਦੇਸ਼ ਵਿੱਚ ਮੌਤ ਦੀ ਪ੍ਰਤੀਸ਼ਤਤਾ 1.21 ਹੈ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 3591 ਲੋਕ ਇਸ ਮਹਾਮਾਰੀ ਤੋਂ ਠੀਕ ਵੀ ਹੋਏ ਹਨ। ਰਿਕਵਰੀ ਦੇ ਨਵੇਂ ਅੰਕੜਿਆਂ ਦੇ ਨਾਲ ਦੇਸ਼ ਵਿੱਚ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4,26,40,301 ਹੋ ਗਈ ਹੈ।
ਇਸ ਦੇ ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ 32,000 ਤੋਂ ਵੱਧ ਯਾਨੀ 32,498 ਤੱਕ ਪਹੁੰਚ ਗਈ ਹੈ, ਜੋ ਕੁੱਲ ਕੇਸਾਂ ਦਾ 0.08 ਫੀਸਦੀ ਹੈ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਰੋਜ਼ਾਨਾ ਪਾਜ਼ੀਟਿਵਿਟੀ ਰੇਟ 2.13 ਫੀਸਦੀ ਹੈ। ਜਦੋਂ ਕਿ ਵੀਕਲੀ ਪਾਜ਼ੀਟਿਵਿਟੀ ਰੇਟ 1.31 ਫੀਸਦੀ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ 98.71 ਫੀਸਦੀ ਹੈ।
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ ਹੁਣ ਤੱਕ 194.59 ਕਰੋੜ ਕੋਰੋਨਾ ਵੈਕਸੀਨ ਡੋਜ਼ ਲਗਾਈ ਗਈ ਹੈ, ਜਦੋਂ ਕਿ ਇਨ੍ਹਾਂ ਵਿੱਚੋਂ 15,43,748 ਖੁਰਾਕਾਂ ਬੁੱਧਵਾਰ ਨੂੰ ਹੀ ਲਾਈਆਂ ਗਈਆਂ ਹਨ। ਭਾਰਤ ਵਿੱਚ ਕੁੱਲ ਟੀਕਾਕਰਨ ਦਾ ਅੰਕੜਾ ਹੁਣ 1,94,59,81,691 ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: