ਬੀਤੇ ਦਿਨੀਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਦੀ ਬਰਨਾਲਾ ਵਿਖੇ ਕੋਠੀ ਦਾ ਘਿਰਾਓ ਕਰਨ ਜਾ ਰਹੇ ਪੀਟੀਆਈ ਬੇਰੋਜ਼ਗਾਰ ਅਧਿਆਪਕ ਯੂਨੀਅਨ ਦੇ ਅਧਿਆਪਕਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡ ਲਾਏ ਗਏ। ਬੈਰੀਕੇਡ ਤੋੜ ਕੇ ਅੱਗੇ ਵਧਦੇ ਅਧਿਆਪਕਾਂ ਦੀ ਰੋਕਣ ਆਈ ਪੁਲਿਸ ਨਾਲ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਬਹੁਤ ਸਾਰੇ ਅਧਿਆਪਕ ਜ਼ਖਮੀ ਵੀ ਹੋਏ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇਸ ਪੂਰੇ ਮਾਮਲੇ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਅਧਿਆਪਕਾਂ ‘ਤੇ ਪੁਲਿਸ ਵੱਲੋਂ ਧੱਕਾ-ਮੁੱਕੀ ਕੀਤਾ ਜਾਣਾ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਹਮਲੇ ਦੀ ਨਿਖੇਧੀ ਕਰਦਾ ਹਾਂ।
ਸ. ਸੁਖਬੀਰ ਬਾਦਲ ਨੇ ਇਸ ਨੂੰ ਲੈ ਕੇ ਟਵੀਟ ਵੀ ਕੀਤਾ। ਉਨ੍ਹਾਂ ਲਿਖਿਆ ਕਿ ‘ ਉਨ੍ਹਾਂ ਕਿਹਾ ਕਿ ਜੋ ਬਰਨਾਲਾ ਵਿਖੇ ਸਿੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਰਹੇ ਬੇਰੁਜ਼ਗਾਰ PTI ਅਧਿਆਪਕਾਂ ‘ਤੇ ਹੋਇਆ ਬੇਰਹਿਮ ਹਮਲਾ ਹੋਇਆ ਹੈ ਉਹ ਬਹੁਤ ਹੀ ਗ਼ਲਤ ਹੈ। ਮਦਰਸ ਡੇ ਮੌਕੇ ਮਹਿਲਾ ਅਧਿਆਪਕਾਂ ਨਾਲ ਇਸ ਤਰ੍ਹਾਂ ਗਲਤ ਵਰਤਾਅ ਕੀਤਾ ਗਿਆ, ਜਿਸ ਤੋਂ ਪਤਾ ਲੱਗਦਾ ਹੈ ਕਿ ‘ਆਪ’ ਪੰਜਾਬ ਵਿਚ ਕਿਹੜਾ ਬਦਲਾਅ ਲਿਆ ਰਹੀ ਹੈ। ਇਹ ਬਹੁਤ ਹੀ ਸ਼ਰਮਨਾਕ ਹੈ।’
ਦੱਸ ਦੇਈਏ ਕਿ ਬੇਰੋਜ਼ਗਾਰ ਪੀਟੀਆਈ ਅਧਿਆਪਕਾਂ ਦਾ ਕਹਿਣਾ ਹੈ ਕਿ ਸਾਨੂੰ ਹਮੇਸ਼ਾ ਸਿਰਫ ਇਹੀ ਕਿਹਾ ਜਾਂਦਾ ਸੀ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਏਗੀ ਤਾਂ ਉਦੋਂ ਮੇਰੀ ਜੇਬ ਵਿੱਚ ਹਰੇ ਰੰਗ ਦਾ ਪੈੱਨ ਹੋਵੇਗਾ ਤਾਂ ਤੁਹਾਡਾ ਕੰਮ ਪਹਿਲ ਦੇ ਆਧਾਰ ‘ਤੇ ਹੋਵੇਗਾ। ਪਰ ਹੁਣ ਮੰਤਰੀ ਮੀਤ ਹੇਅਰ ਨਾ ਤਾਂ ਫੋਨ ਚੁੱਕਦੇ ਹਨ ਤੇ ਨਾ ਹੀ ਮਿਲਣ ਦਾ ਸਮਾਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਧਰਨੇ ਜਾਰੀ ਰਹਿਣਗੇ ਕਿਉਂਕਿ ਆਮ ਆਦਮੀ ਖਾਸ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: