ਮੋਹਾਲੀ ਵਿਖੇ ਧੁੰਦ ਕਾਰਨ ਵੱਡਾ ਹਾਦਸਾ ਵਾਪਰ ਗਿਆ। ਡਿਊਟੀ ਤੋਂ ਘਰ ਪਰਤਦੇ ਸਮੇਂ ਥਾਣੇਦਾਰ ਕਾਰ ਸਣੇ ਛੱਪੜ ਵਿਚ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌ.ਤ ਹੋ ਗਈ। ਮ੍ਰਿਤਕ ਥਾਣੇਦਾਰ ਦੀ ਪਛਾਣ ਗੁਰਮੀਤ ਸਿੰਘ ਵਾਸੀ ਰਾਣੀਮਾਜਰਾ ਵਜੋਂ ਹੋਈ ਹੈ।
ਹਾਦਸਾ ਮੋਹਾਲੀ ਦੇ ਹੰਡੇਸਰਾ ਲਾਲੜੂ ‘ਚ ਵਾਪਰਿਆ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣੇਦਾਰ ਗੁਰਮੀਤ ਸਿੰਘ ਡਿਊਟੀ ਤੋਂ ਵਾਪਸ ਘਰ ਪਰਤ ਰਿਹਾ ਸੀ ਪਰ ਧੁੰਦ ਕਾਰਨ ਉਸ ਦੀ ਕਾਰ ਰਸਤੇ ਵਿਚ ਪੈਂਦੇ ਇਕ ਛੱਪੜ ਵਿਚ ਜਾ ਡਿੱਗੀ।
ਇਹ ਵੀ ਪੜ੍ਹੋ : 67ਵੇਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ 142 ਮੈਡਲ, ਮੰਤਰੀ ਬੈਂਸ ਨੇ ਦਿੱਤੀ ਵਧਾਈ
ਸਥਾਨਕ ਲੋਕਾਂ ਵੱਲੋਂ ਏਐੱਸਆਈ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਪਾਣੀ ਵਿਚ ਜ਼ਿਆਦਾ ਦੇਰ ਰਹਿਣ ਕਾਰਨ ਉਸ ਦੀ ਜਾਨ ਨਹੀਂ ਬਚ ਸਕੀ। ਏਐੱਸਆਈ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਲਾਲੜੂ ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”