ਖੰਨਾ ‘ਚ ਤਿੰਨ ਦੋਸਤਾਂ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ। ਦਰਅਸਲ, ਤਿੰਨੋਂ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਦੀ ਕਾਰ ਛੱਪੜ ‘ਚ ਡਿੱਗ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੋ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਮ੍ਰਿਤਕ ਦੀ ਪਛਾਣ 33 ਸਾਲਾ ਤਰਨਦੀਪ ਸਿੰਘ ਵਾਸੀ ਪਿੰਡ ਰਾਜੇਵਾਲ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਤਰਨਦੀਪ ਆਪਣੇ ਦੋਸਤਾਂ ਗੁਰਪ੍ਰੀਤ ਅਤੇ ਨਿਸ਼ਾਂਤ ਨਾਲ ਇਕ ਵਿਆਹ ਸਮਾਗਮ ‘ਚ ਗਿਆ ਹੋਇਆ ਸੀ। ਤਿੰਨੋਂ ਸ਼ਨੀਵਾਰ ਰਾਤ ਨੂੰ ਕਾਰ ਵਿੱਚ ਵਾਪਸ ਆ ਰਹੇ ਸਨ। ਪਿੰਡ ਨਰਾਇਣਗੜ੍ਹ ਕੋਲ ਕਾਰ ਬੇਕਾਬੂ ਹੋ ਗਈ। ਕਾਰ ਪਹਿਲਾਂ ਇੱਕ ਖੰਭੇ ਨਾਲ ਟਕਰਾ ਗਈ ਅਤੇ ਫਿਰ ਛੱਪੜ ਵਿੱਚ ਜਾ ਡਿੱਗੀ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਟਰੈਕਟਰ ਟਰਾਲੀ ਅਤੇ ਰੱਸੀਆਂ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁੱਠਭੇੜ, ਦੋਵਾਂ ਪਾਸਿਆਂ ਤੋਂ ਹੋਈ ਫਾ.ਇ.ਰਿੰਗ, ਇੱਕ ਲੁਟੇਰਾ ਕਾਬੂ
ਘਟਨਾ ਦੇ 15 ਮਿੰਟਾਂ ਵਿੱਚ ਹੀ ਗੁਰਪ੍ਰੀਤ ਅਤੇ ਨਿਸ਼ਾਂਤ ਨੂੰ ਬਾਹਰ ਕੱਢ ਲਿਆ ਗਿਆ। ਜਿਸ ਕਾਰਨ ਉਸ ਦੀ ਜਾਨ ਬਚ ਗਈ। ਜਦੋਂ ਤੱਕ ਤਰਨਦੀਪ ਨੂੰ ਬਚਾਇਆ ਗਿਆ, ਉਸ ਦੀ ਮੌਤ ਹੋ ਚੁੱਕੀ ਸੀ। ਤਰਨਦੀਪ ਸਿੰਘ ਖੇਤੀ ਦਾ ਕੰਮ ਕਰਦਾ ਸੀ। ਪਰਿਵਾਰ ਵਿੱਚ ਮਾਤਾ-ਪਿਤਾ, ਪਤਨੀ ਅਤੇ ਲਗਭਗ 7 ਸਾਲ ਦੀ ਇੱਕ ਧੀ ਸ਼ਾਮਲ ਹੈ। ਉਨ੍ਹਾਂ ਨੂੰ ਛੱਡ ਕੇ ਤਰਨਦੀਪ ਇਸ ਦੁਨੀਆ ਨੂੰ ਸਦਾ ਲਈ ਛੱਡ ਗਿਆ।
ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਸਦਰ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ : –