ਲੁਧਿਆਣਾ ‘ਚ ਪਰਿਵਾਰ ਸਮੇਤ ਸੜਕ ਪਾਰ ਕਰ ਰਹੀ ਔਰਤ ਨੂੰ ਟਰੱਕ ਡਰਾਈਵਰ ਨੇ ਕੁਚਲ ਦਿੱਤਾ। ਜਿਸ ‘ਚ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਹ ਹਾਦਸਾ ਜੋਧੇਵਾਲ ਬਸਤੀ ਥਾਣੇ ਦੇ ਬਿਲਕੁਲ ਸਾਹਮਣੇ ਵਾਪਰਿਆ। ਮ੍ਰਿਤਕ ਦੇ ਪਰਿਵਾਰ ਮੈਂਬਰਾ ਵੱਲੋਂ ਥਾਣਾ ਜੋਧੇਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ।
ਮ੍ਰਿਤਕ ਦੀ ਪਛਾਣ ਮੁਮਤਾਜ਼ ਖਾਤੂਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਮਤਾਜ਼ ਦਾ ਦੋ ਸਾਲ ਬਾਅਦ ਮੰਗੇਤਰ ਮੁਹੰਮਦ ਕਾਮਰੇ ਆਲਮ ਨਾਲ ਵਿਆਹ ਹੋਣਾ ਸੀ। ਮੁਮਤਾਜ਼ ਖਾਤੂਨ ਆਪਣੇ ਮੰਗੇਤਰ ਮੁਹੰਮਦ ਕਾਮਰੇ ਆਲਮ, ਮਾਂ ਨੌਸੋਬਾ ਖਾਤੂਨ, ਪਿਤਾ ਅਕਰਮ, ਭਰਾ ਰਿਹਾਨ ਅਤੇ ਫੈਜ਼ਲ ਨਾਲ ਦਿੱਲੀ ਆਪਣੇ ਫੁੱਫੜ ਦੇ ਘਰ ਈਦ ਮਨਾਉਣ ਤੋਂ ਬਾਅਦ ਪਰਤੀ ਸੀ।
ਮੰਗਲਵਾਰ ਦੇਰ ਰਾਤ ਬੱਸ ਨੇ ਉਨ੍ਹਾਂ ਨੂੰ ਜੋਧੇਵਾਲ ਬਸਤੀ ਚੌਕ ਵਿੱਚ ਉਤਾਰ ਦਿੱਤਾ। ਜਦੋਂ ਉਹ ਸੜਕ ਪਾਰ ਕਰ ਰਹੇ ਸਨ ਤਾਂ ਅਚਾਨਕ ਇੱਕ ਟਰੱਕ ਨੇ ਮੁਮਤਾਜ਼ ਨੂੰ ਟੱਕਰ ਮਾਰ ਦਿੱਤੀ। ਪਰਿਵਾਰ ਦੇ ਬਾਕੀ ਮੈਂਬਰਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਆਸਪਾਸ ਦੇ ਲੋਕਾਂ ਨੇ ਟਰੱਕ ਚਾਲਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਿਆ। ਇਸ ਮਗਰੋਂ ਮੌਕੇ ਤੇ ਮੌਜੂਦ ਲੋਕਾਂ ਨੇ ਤੁਰੰਤ ਐਂਬੂਲੈਂਸ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਸਾਬਕਾ CM ਚੰਨੀ ਦੀ ਵਿਜੀਲੈਂਸ ਸਾਹਮਣੇ ਅੱਜ ਤੀਜੀ ਵਾਰ ਪੇਸ਼ੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ
ਪਰਿਵਾਰ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਘਟਨਾ ਸਬੰਧੀ ਮ੍ਰਿਤਕ ਮੁਮਤਾਜ਼ ਦੇ ਪਿਤਾ ਅਕਰਮ ਨੇ ਦੱਸਿਆ ਕਿ ਟਰੱਕ ਦਾਣਾ ਮੰਡੀ ਦੇ ਆਸ-ਪਾਸ ਦਾ ਹੈ। ਉਨ੍ਹਾਂ ਟਰੱਕ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਡਰਾਈਵਰ ਬਿਨਾਂ ਰੁਕੇ ਉਸ ਨੂੰ ਭਜਾ ਕੇ ਲੈ ਗਿਆ। ਉਨ੍ਹਾਂ ਇਸ ਸਬੰਧੀ ਜੋਧੇਵਾਲ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕਰਵਾਇਆ ਹੈ।
ਵੀਡੀਓ ਲਈ ਕਲਿੱਕ ਕਰੋ -: