ਜਲੰਧਰ-ਲੁਧਿਆਣਾ ਹਾਈਵੇ ‘ਤੇ ਜ਼ਬਰਦਸਤ ਹਾਦਸਾ ਵਾਪਰਿਆ। ਪਰਾਗਪੁਰ ਨੇੜੇ ਇੱਕ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਭੀਮਜੀ ਪੈਲੇਸ ਦੇ ਮਾਲਕ ਰਾਕੇਸ਼ ਗੁਪਤਾ ਦੇ ਪੁੱਤਰ ਕਰਨ ਗੁਪਤਾ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਜਲੰਧਰ ਕੈਂਟ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਹਵਾਲੇ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਕਰਨ ਗੁਪਤਾ ਆਪਣੀ ਇਨੋਵਾ ਕਾਰ ਵਿੱਚ ਘਰ ਪਰਤ ਰਿਹਾ ਸੀ। ਜਦੋਂ ਉਹ ਜਲੰਧਰ ਲੁਧਿਆਣਾ ਹਾਈਵੇਅ ‘ਤੇ ਸਥਿਤ ਬਾਥ ਕੈਸਲ ਰਿਜ਼ੋਰਟ ਦੇ ਸਾਹਮਣੇ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਰਾਹਗੀਰਾਂ ਨੇ ਤੁਰੰਤ ਉਸ ਨੂੰ ਬਾਹਰ ਕੱਢ ਕੇ ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿੱਚ ਦਾਖਲ ਕਰਵਾਇਆ।
ਇਹ ਵੀ ਪੜ੍ਹੋ : ਜਲਦ ਹੀ ਰਾਜਨੀਤੀ ‘ਚ ਆਏਗੀ ਅਦਾਕਾਰਾ ਕੰਗਨਾ ਰਣੌਤ ? ਕਿਹਾ “ਜੇ ਭਗਵਾਨ ਦੀ ਕਿਰਪਾ ਹੋਈ ਤਾਂ ਜ਼ਰੂਰ ਲੜਾਂਗੀ ਲੋਕ ਸਭਾ ਚੋਣ”
ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਵੀ ਹਸਪਤਾਲ ਪਹੁੰਚ ਗਏ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਛਾਉਣੀ ਦੇ ਰਾਮਬਾਗ ਸ਼ਮਸ਼ਾਨਘਾਟ ਵਿੱਚ ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ : –