ਖੰਨਾ ਦੇ ਦੋਰਾਹਾ ਵਿਖੇ ਨੈਸ਼ਨਲ ਹਾਈਵੇਅ ‘ਤੇ ਮਹਿਜ਼ 100 ਮੀਟਰ ਦੇ ਘੇਰੇ ‘ਚ 3 ਹਾਦਸੇ ਹੋਏ। ਕਰੀਬ 20 ਵਾਹਨ ਆਪਸ ਵਿੱਚ ਟਕਰਾ ਗਏ। ਹਾਦਸਿਆਂ ਕਾਰਨ ਰਾਜਗੜ੍ਹ ਨੇੜੇ ਨੈਸ਼ਨਲ ਹਾਈਵੇਅ ਪੁਲ ਨੂੰ ਬੰਦ ਕਰਨਾ ਪਿਆ ਅਤੇ ਆਵਾਜਾਈ ਨੂੰ ਸਰਵਿਸ ਲੇਨ ਤੋਂ ਮੋੜਨਾ ਪਿਆ। ਇਹ ਹਾਦਸਾ ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਵਾਪਰਿਆ। ਖੁਸ਼ਕਿਸਮਤੀ ਰਹੀ ਕਿ ਇਨ੍ਹਾਂ ਹਾਦਸਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪਹਿਲਾ ਹਾਦਸਾ ਰਾਜਗੜ੍ਹ ਨੇੜੇ ਪੁਲ ’ਤੇ ਕੈਂਟਰ ਨਾਲ ਵਾਪਰਿਆ। ਇੱਥੇ 4 ਤੋਂ 5 ਵਾਹਨ ਆਪਸ ਵਿੱਚ ਟਕਰਾ ਗਏ। ਫਿਰ ਥੋੜ੍ਹੀ ਦੂਰੀ ‘ਤੇ 4 ਤੋਂ 5 ਹੋਰ ਵਾਹਨ ਆਪਸ ਵਿਚ ਟਕਰਾ ਗਏ। ਇਸ ਦੌਰਾਨ ਕੁਝ ਦੂਰੀ ‘ਤੇ ਇਕ ਹੋਰ ਹਾਦਸਾ ਵਾਪਰ ਗਿਆ ਜਿਸ ਵਿੱਚ 8 ਤੋਂ 10 ਵਾਹਨ ਆਪਸ ਵਿਚ ਟਕਰਾ ਗਏ। ਇਨ੍ਹਾਂ ਹਾਦਸਿਆਂ ਵਿੱਚ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ : ਜਨਵਰੀ ‘ਚ ਚੰਡੀਗੜ੍ਹ ਤੋਂ 113 ਉਡਾਣਾਂ ਰੱਦ, ਧੁੰਦ ਕਾਰਨ ਕਈ ਉਡਾਣਾਂ ਡਾਈਵਰਟ, ਟੁੱਟਿਆ ਪਿਛਲੇ 2 ਸਾਲਾਂ ਦਾ ਰਿਕਾਰਡ
ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਵਾਹਨਾਂ ਕਾਰਨ ਹੋਏ ਹਾਦਸੇ ਕਾਰਨ ਹਾਈਵੇਅ ’ਤੇ ਲੱਗੇ ਜਾਮ ਤੋਂ ਛੁਟਕਾਰਾ ਦਿਵਾਉਣ ਲਈ ਟਰੈਫਿਕ ਨੂੰ ਮੋੜ ਦਿੱਤਾ ਹੈ। ਟਰੈਫਿਕ ਨੂੰ ਸਰਵਿਸ ਲੇਨ ਤੋਂ ਮੋੜਿਆ ਜਾ ਰਿਹਾ ਹੈ। ਹਾਲਾਂਕਿ ਵਾਹਨਾਂ ਦੀ ਵੱਧ ਗਿਣਤੀ ਅਤੇ ਧੁੰਦ ਕਾਰਨ ਆਵਾਜਾਈ ਜਾਮ ਹੋ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”