ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਸ਼ੁੱਕਰਵਾਰ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਜ਼ਮਾਨਤ ਦੇ ਦਿੱਤੀ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਦੀ ਅਦਾਲਤ ਨੇ ਉਸ ਨੂੰ ਦੋ-ਦੋ ਲੱਖ ਰੁਪਏ ਦੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ।
ਐਡਵੋਕੇਟ ਜਸਪਾਲ ਸਿੰਘ ਮੰਜਪੁਰ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਨੇ ਅਦਾਲਤ ਵਿੱਚ ਬਹਿਸ ਕਰਦਿਆਂ ਉਨ੍ਹਾਂ ਸਾਰੇ ਦੋਸ਼ੀਆਂ ਦੀਆਂ ਮਿਸਾਲਾਂ ਦਿੱਤੀਆਂ ਜੋ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਹਨ ਅਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ’ਤੇ ਰਿਹਾਅ ਵੀ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੱਕ ਹੋਰ ਦੋਸ਼ੀ ਲਖਵਿੰਦਰ ਸਿੰਘ ਉਰਫ਼ ਲੱਖਾ ਮਈ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਰਿਹਾਅ ਹੋਇਆ ਸੀ।
ਮਿਲੀ ਜਾਣਕਾਰੀ ਮੁਤਾਬਕ ਗੁਰਮੀਤ 27 ਸਾਲ ਤੋਂ ਵੱਧ ਸਮੇਂ ਤੋਂ ਸਲਾਖਾਂ ਪਿੱਛੇ ਹੈ। ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਗੁਰਮੀਤ ਨੇ ਇਸ ਆਧਾਰ ’ਤੇ ਰਿਹਾਈ ਦੀ ਮੰਗ ਕੀਤੀ ਕਿ ਉਹ ਜੇਲ੍ਹ ਵਿੱਚ 27 ਸਾਲ ਪੂਰੇ ਕਰ ਚੁੱਕਾ ਹੈ। ਉਸ ਨੇ ਦਲੀਲ ਦਿੱਤੀ ਕਿ ਉਸ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਕਈ ਹੋਰ ਉਮਰ ਕੈਦੀਆਂ ਨੂੰ 14 ਸਾਲ ਦੀ ਸਜ਼ਾ ਪੂਰੀ ਹੋਣ ‘ਤੇ ਰਿਹਾਅ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਕੈਨੇਡਾ ਦੇ ਨਿਆਗਰਾ ਫਾਲ ‘ਚ ਡਿੱਗਣ ਨਾਲ 21 ਸਾਲਾ ਪੰਜਾਬਣ ਦੀ ਮੌ.ਤ, ਅਜੇ ਤਕ ਨਹੀਂ ਮਿਲ ਸਕੀ ਲਾ.ਸ਼
ਗੁਰਮੀਤ ਸਿੰਘ 1995 ਤੋਂ ਸਲਾਖਾਂ ਪਿੱਛੇ ਸਜ਼ਾ ਕੱਟ ਰਿਹਾ ਹੈ। 27 ਮਈ 2007 ਨੂੰ ਬਲਵੰਤ ਸਿੰਘ, ਜਗਤਾਰ ਸਿੰਘ ਤਾਰਾ ਸਮੇਤ ਨਸੀਬ ਸਿੰਘ, ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਇਕ ਹੋਰ ਦੋਸ਼ੀ ਨੂੰ ਬਰੀ ਕਰ ਦਿੱਤਾ ਗਿਆ। ਬਲਵੰਤ ਸਿੰਘ, ਜਗਤਾਰਾ ਸਿੰਘ ਨੂੰ 31 ਜੁਲਾਈ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਨੂੰ ਉਮਰ ਕੈਦ ਅਤੇ ਨਸੀਬ ਨੂੰ 10 ਸਾਲ ਦੀ ਸਜ਼ਾ ਮਿਲੀ।
ਵੀਡੀਓ ਲਈ ਕਲਿੱਕ ਕਰੋ -: