ਚੰਡੀਗੜ੍ਹ : ਨੈਸ਼ਨਲ ਲੈਵਲ ਦੇ ਸ਼ੂਟਰ ਅਤੇ ਕਾਰਪੋਰੇਟ ਵਕੀਲ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦੇ 2015 ‘ਚ ਹੋਏ ਕਤਲ ਕੇਸ ਵਿੱਚ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੀ ਗਈ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ ਐਕਟਿੰਗ ਚੀਫ਼ ਜਸਟਿਸ ਦੀ ਧੀ ਕਲਿਆਣੀ ਸਿੰਘ ਦਾ ਅਦਾਲਤ ਨੇ ਰਿਮਾਂਡ ਵਿੱਚ ਹਿਰਾਸਤ ਦੋ ਦਿਨ ਹੋਰ ਵਧਾ ਦਿੱਤੀ ਹੈ।
ਦੋਸ਼ੀ ਕਲਿਆਣੀ ਸਿੰਘ ਨੂੰ ਅੱਜ ਰਣਦੀਪ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਸੀਬੀਆਈ ਨੇ ਕਤਲ ਦੌਰਾਨ ਵਰਤਿਆ ਹਥਿਆਰ ਬਰਾਮਦ ਕਰਨ ਅਤੇ ਇਸ ਵਿੱਚ ਸ਼ਾਮਲ ਦੂਜੇ ਮੁਲਜ਼ਮ ਦੀ ਪਛਾਣ ਕਰਨ ਲਈ ਮੁਲਜ਼ਮਾਂ ਦੇ ਸੱਤ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ।
ਸੀਬੀਆਈ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੀ ਅਤੇ ਉਸ ਨੂੰ ਫੋਰੈਂਸਿਕ ਮਨੋਵਿਗਿਆਨੀ ਦੀ ਮੌਜੂਦਗੀ ਵਿੱਚ ਹੋਰ ਪੁੱਛਗਿੱਛ ਕਰਨ ਦੀ ਲੋੜ ਹੈ।
ਦੱਸ ਦੇਈਏ ਕਿ ਐਡਵੋਕੇਟ ਸਿੱਪੀ ਦੀ 20 ਸਤੰਬਰ 2015 ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਵਿੱਚ ਇੱਕ .12 ਬੋਰ ਦੀ ਬੰਦੂਕ ਦੀ ਵਰਤੋਂ ਕੀਤੀ ਗਈ ਸੀ ਅਤੇ ਉਸ ਵਿੱਚੋਂ ਚਾਰ ਗੋਲੀਆਂ ਚਲਾਈਆਂ ਗਈਆਂ ਸਨ। ਯੂਟੀ ਪੁਲਿਸ ਨੇ ਸੈਕਟਰ-26 ਥਾਣੇ ਵਿੱਚ ਕਤਲ ਦਾ ਕੇਸ ਦਰਜ ਕੀਤਾ ਸੀ।
2016 ‘ਚ ਇਹ ਮਾਮਲਾ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਜਾਂਚ ਏਜੰਸੀ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਕਲਿਆਣੀ ਸਿੰਘ ਦੀ ਮਾਂ ਜਸਟਿਸ ਸਬੀਨਾ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜੱਜ ਰਹਿ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸੀਬੀਆਈ ਦੀ ਹੁਣ ਤੱਕ ਦੀ ਜਾਂਚ ਮੁਤਾਬਕ ਕਲਿਆਣੀ ਸਿੰਘ ਸਿੱਪੀ ਸਿੱਧੂ ਨਾਲ ਪ੍ਰੇਮ ਸਬੰਧਾਂ ਵਿੱਚ ਸੀ। ਉਹ ਸਿੱਪੀ ਨਾਲ ਵਿਆਹ ਕਰਨਾ ਚਾਹੁੰਦੀ ਸੀ ਪਰ ਸਿੱਪੀ ਦੇ ਪਰਿਵਾਰ ਨੇ ਇਸ ਰਿਸ਼ਤੇ ਤੋਂ ਇਨਕਾਰ ਕਰ ਦਿੱਤਾ ਸੀ। ਦੋਸ਼ ਹੈ ਕਿ ਸਿੱਪੀ ਨੇ ਕਲਿਆਣੀ ਦੀਆਂ ਕੁਝ ਇਤਰਾਜ਼ਯੋਗ ਤਸਵੀਰਾਂ ਆਪਣੇ ਪਰਿਵਾਰ ਅਤੇ ਦੋਸਤਾਂ ਵਿੱਚ ਲੀਕ ਕਰ ਦਿੱਤੀਆਂ ਸਨ। ਇਸ ਨਾਲ ਕਲਿਆਣੀ ਸਿੰਘ ਅਤੇ ਉਸਦੇ ਪਰਿਵਾਰ ਨੂੰ ਨਮੋਸ਼ੀ ਝੱਲਣੀ ਪਈ।