ਬਠਿੰਡਾ ਦੇ ਸੁਵਿਧਾ ਕੇਂਦਰ ‘ਚ ਲੱਖਾਂ ਰੁਪਏ ਦੀ ਚੋਰੀ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਐਤਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਗੁਰਬੰਤ ਸਿੰਘ ਕੋਲੋਂ ਲੱਖਾਂ ਦੀ ਨਕਦੀ ਅਤੇ ਡੀਵੀਆਰ ਬਰਾਮਦ ਕੀਤੇ ਹਨ। ਪੁੱਛਗਿੱਛ ਦੌਰਾਨ ਗੁਰਬੰਤ ਸਿੰਘ ਵਾਰ-ਵਾਰ ਆਪਣੇ ਬਿਆਨ ਬਦਲ ਰਿਹਾ ਸੀ ਜਿਸ ਕਾਰਨ ਉਹ ਪੁਲਿਸ ਦੀ ਗ੍ਰਿਫ਼ਤ ਵਿੱਚ ਆ ਗਿਆ।
ਦੱਸ ਦੇਈਏ ਕਿ ਸ਼ੁੱਕਰਵਾਰ ਰਾਤ ਨੂੰ ਕਰੀਬ 20 ਲੱਖ ਰੁਪਏ ਦੀ ਨਗਦੀ ਅਤੇ ਹਸਪਤਾਲ ‘ਚ ਲੱਗੇ ਸੀਸੀਟੀਵੀ ਕੈਮਰੇ ਦਾ ਡੀਵੀਆਰ ਚੋਰੀ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸ਼ਨੀਵਾਰ ਨੂੰ ਦਿਨ ਭਰ CIA ਸਟਾਫ ਪੁਲਿਸ ਨੇ ਹਰ ਇੱਕ ਕਰਮਚਾਰੀ ਤੋਂ ਲਗਾਤਾਰ ਪੁੱਛਗਿੱਛ ਕੀਤੀ। ਇਸ ਦੌਰਾਨ ਜਦੋਂ ਸੁਵਿਧਾ ਕਰਮਚਾਰੀ ਗੁਰਬੰਤ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਉਹ ਆਪਣੇ ਬਿਆਨ ਬਦਲ ਰਿਹਾ ਸੀ। ਜਿਸ ‘ਤੋਂ ਬਾਅਦ ਪੁਲਿਸ ਦਾ ਸ਼ੱਕ ਉਸ ‘ਤੇ ਹੋਰ ਡੂੰਘਾ ਹੋ ਗਿਆ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਦਿਨ-ਦਿਹਾੜੇ ਘਰ ਦੇ ਬਾਹਰੋਂ ਬਾਈਕ ਕੀਤੀ ਚੋਰੀ
ਐਤਵਾਰ ਨੂੰ ਜਦੋਂ ਪੁਲਿਸ ਨੇ ਗੁਰਬੰਤ ਸਿੰਘ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਪੁਲਿਸ ਅੱਗੇ ਸਾਰਾ ਸੱਚ ਦੱਸਿਆ ਅਤੇ ਆਪਣਾ ਦੋਸ਼ ਕਬੂਲ ਲਿਆ। ਇਸ ਮਗਰੋਂ ਪੁਲਿਸ ਨੇ ਉਸ ਦੇ ਇਕ ਠਿਕਾਣੇ ਤੇ ਤਲਾਸ਼ੀ ਲਈ। ਇੱਥੋਂ ਪੁਲਿਸ ਨੇ ਚੋਰੀ ਹੋਈ ਨਕਦੀ ਅਤੇ ਡੀਵੀਆਰ ਬਰਾਮਦ ਕਰ ਲਿਆ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: