ਪੰਜਾਬ ਦੇ ਫਰੀਦਕੋਟ ਕੇਂਦਰੀ ਜੇਲ੍ਹ ਅੰਦਰ ਮੋਬਾਈਲ ਸੁੱਟ ਰਹੇ ਇੱਕ ਵਿਅਕਤੀ ਨੂੰ ਹੱਥੀ ਕਾਬੂ ਕੀਤਾ ਗਿਆ ਹੈ। ਉਸ ਕੋਲੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਇਆ ਹੈ। ਉਹ ਇਹ ਸਾਰਾ ਸਾਮਾਨ ਜੇਲ੍ਹ ਅੰਦਰ ਪਹੁੰਚਾਉਣਾ ਚਾਹੁੰਦਾ ਸੀ ਪਰ ਜੇਲ੍ਹ ਪ੍ਰਸ਼ਾਸ਼ਨ ਨੇ ਮੁਲਾਜ਼ਮ ਨੂੰ ਸਮੇਂ ਸਿਰ ਕਾਬੂ ਕਰ ਲਿਆ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਫਰੀਦਕੋਟ ਸਿਟੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੇਲ੍ਹ ਦੇ ਸਹਾਇਕ ਜੇਲ੍ਹ ਸੁਪਰਡੈਂਟ ਜਸਕਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਦੀ ਬਾਹਰੀ ਸੁਰੱਖਿਆ ਵਿੱਚ ਤਾਇਨਾਤ ਹੋਮ ਗਾਰਡ ਜਵਾਨਾਂ ਨੇ ਜੇਲ੍ਹ ਦੀ ਕੰਧ ਨੇੜੇ ਦੋ ਵਿਅਕਤੀਆਂ ਨੂੰ ਸ਼ੱਕੀ ਹਾਲਤ ਵਿੱਚ ਦੇਖਿਆ, ਜਿਸ ਤੋਂ ਬਾਅਦ ਹੋਮਗਾਰਡ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਇੱਕ ਦੋਸ਼ੀ ਨੂੰ ਫੜ ਲਿਆ ਗਿਆ। ਜਦਕਿ ਦੂਜਾ ਭੱਜਣ ਵਿੱਚ ਕਾਮਯਾਬ ਹੋ ਗਿਆ। ਫੜੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਮੋਗਾ ਵੱਜੋਂ ਹੋਈ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਪਾਣੀ ਘਟਦੇ ਹੀ ਖੇਤਾਂ ‘ਚ ਇਕੱਠੇ ਹੋਏ ਕਿਸਾਨ, ਝੋਨੇ ਦੀ ਲੁਆਈ ਦਾ ਕੰਮ ਮੁੜ ਕੀਤਾ ਸ਼ੁਰੂ
ਫੜੇ ਗਏ ਮੁਲਜ਼ਮਾਂ ਕੋਲੋਂ 23 ਗੇਂਦਾਂ ਵਰਗੀਆਂ ਵਸਤੂਆਂ ਬਰਾਮਦ ਹੋਈਆਂ, ਜਿਨ੍ਹਾਂ ਦੀ ਤਲਾਸ਼ੀ ਲੈਣ ‘ਤੇ 7 ਮੋਬਾਈਲ, 2 ਚਾਰਜਰ, 2 ਲਾਈਟਰ, 1 ਬੀੜੀ ਦਾ ਬੰਡਲ ਅਤੇ 6 ਚਾਂਦੀ ਦੀਆਂ ਫੁਆਇਲਾਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਸਾਮਾਨ ਜੇਲ੍ਹ ਵਿੱਚ ਬੰਦ ਤਲਵੰਡੀ ਭਾਈ ਦੇ ਰਹਿਣ ਵਾਲੇ ਸਨਮਪ੍ਰੀਤ ਸਿੰਘ ਨੇ ਮੰਗਵਾਇਆ ਸੀ। ਫ਼ਰੀਦਕੋਟ ਸਿਟੀ ਥਾਣੇ ਦੇ ASI ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: