ਫਰੀਦਕੋਟ ਪੁਲਿਸ ਨੇ ਨਸ਼ਿਆਂ ਖਿਲਾਫ ਸਖਤ ਰੁਖ ਅਪਣਾਉਂਦੇ ਹੋਏ ਸੋਮਵਾਰ ਸਵੇਰ ਤੋਂ ਹੀ ਕੰਮੇਆਣਾ ਚੌਕ ਨੇੜੇ ਅੰਬੇਡਕਰ ਨਗਰ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ। SSP ਹਰਜੀਤ ਸਿੰਘ ਖੁਦ ਆਪਰੇਸ਼ਨ ਦੀ ਨਿਗਰਾਨੀ ਕਰ ਰਹੇ ਹਨ। ਨਸ਼ਿਆਂ ਲਈ ਬਦਨਾਮ ਹੋ ਚੁੱਕੀ ਇਸ ਕਲੋਨੀ ਵਿੱਚ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਜਾਂਦੀ ਰਹੀ ਹੈ।
ਹਾਲਾਂਕਿ ਪਿਛਲੇ ਸਰਚ ਅਪ੍ਰੇਸ਼ਨਾਂ ਦੌਰਾਨ ਪੁਲਿਸ ਨੂੰ ਨਸ਼ਿਆਂ ਦੀ ਕੋਈ ਵੱਡੀ ਖੇਪ ਨਹੀਂ ਮਿਲੀ। ਪੁਲਿਸ ਟੀਮਾਂ ਵੱਲੋਂ ਸੋਮਵਾਰ ਸਵੇਰੇ ਲੋਕਾਂ ਦੇ ਘਰਾਂ ਦੇ ਕਮਰਿਆਂ ਦੀ ਤਲਾਸ਼ੀ ਲਈ ਗਈ। ਪੁਲਿਸ ਨੇ ਇੰਨੀ ਵੱਡੀ ਕਾਰਵਾਈ ‘ਚ ਕੀ ਬਰਾਮਦ ਕੀਤਾ ਇਸ ਦਾ ਖੁਲਾਸਾ ਪੁਲਿਸ ਵੱਲੋਂ ਤਿਆਰ ਕੀਤੀ ਰਿਪੋਰਟ ਦੇ ਆਧਾਰ ’ਤੇ ਸ਼ਾਮ ਤੱਕ ਕੀਤਾ ਜਾਵੇਗਾ।
ਇਹ ਵੀ ਪੜ੍ਹੋ : 7 ਤੋਂ 30 ਨਵੰਬਰ ਤੱਕ ਹੋਣਗੀਆਂ ਪੰਜ ਰਾਜਾਂ ‘ਚ ਵਿਧਾਨ ਸਭਾ ਚੋਣਾਂ, 3 ਦਸੰਬਰ ਨੂੰ ਆਉਣਗੇ ਨਤੀਜੇ
ਦੱਸ ਦੇਈਏ ਕਿ ਇਸ ਕਲੋਨੀ ਵਿੱਚ ਕਈ ਪਰਿਵਾਰ ਅਜਿਹੇ ਹਨ ਜੋ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਹਨ। ਇੱਥੋਂ ਦੀ ਇੱਕ ਔਰਤ ਨੇ ਦੱਸਿਆ ਕਿ ਪਹਿਲਾਂ ਉਸ ਦੇ ਪਤੀ ਦੀ ਨਸ਼ੇ ਕਾਰਨ ਮੌਤ ਹੋ ਗਈ ਅਤੇ ਹੁਣ ਉਸ ਦੇ ਦੋਵੇਂ ਪੁੱਤਰ ਵੀ ਨਸ਼ੇ ਦੇ ਆਦੀ ਹੋ ਗਏ ਹਨ। ਪਰਿਵਾਰ ਨੇ ਉਨ੍ਹਾਂ ਦਾ ਇਲਾਜ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ, ਦੋਵੇਂ ਪੁੱਤਰਾਂ ਨੂੰ ਵੀ ਸਿਵਲ ਹਸਪਤਾਲ ਫਰੀਦਕੋਟ ਦੇ ਨਸ਼ਾ ਛੁਡਾਊ ਕੇਂਦਰ ‘ਚ ਦਾਖਲ ਕਰਵਾਇਆ ਗਿਆ, ਪਰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਘਰ ਪਰਤਣ ਤੋਂ ਬਾਅਦ ਦੋਵੇਂ ਪੁੱਤਰਾਂ ਨੇ ਮੁੜ ਨਸ਼ਾ ਕਰਨਾ ਸ਼ੁਰੂ ਕਰ ਦਿੱਤਾ ਹੈ। ਹੁਣ ਦੋਵਾਂ ਪੁੱਤਰਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਇਸ ਤੋਂ ਇਲਾਵਾ ਕੁਝ ਮਹੀਨੇ ਪਹਿਲਾਂ ਇਸੇ ਇਲਾਕੇ ਵਿੱਚ ਪਿਪਲੀ ਪਿੰਡ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: