ਪਟਿਆਲਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਪਸਿਆਣਾ ਅਧੀਨ ਪੈਂਦੀ ਚੌਂਕੀ ਡਕਾਲਾ ਦੇ ਨਾਲ ਲੱਗਦੇ ਪਿੰਡ ਵਿੱਚ ਨਾਜਾਇਜ਼ ਮਾਈਨਿੰਗ ਕਰਨ ਵਾਲਿਾਂ ਨੂੰ ਕਾਬੂ ਕੀਤਾ।
ਪਿੰਡ ਭਾਨਰਾ ਵਿੱਚ ਨਾਜਾਇਜ਼ ਤੌਰ ‘ਤੇ ਮਿੱਟੀ ਦੀ ਮਾਈਨਿੰਗ ਚੱਲ ਰਹੀ ਸੀ। ਐੱਸ.ਐੱਚ.ਓ. ਅੰਕੁਰਦੀਪ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਉਥੇ ਪਹੁੰਚ ਕੇ ਮੌਕੇ ਤੋਂ ਦੋਸ਼ੀਆਂ ਨੂੰ ਕਾਬੂ ਕੀਤਾ। ਮੌਕੇ ਤੋਂ 3 ਟਿੱਪਰ ਤੇ ਪੋਕਲੇਨ ਮਸ਼ੀਨ ਵੀ ਜ਼ਬਤ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਪੜਤਾਲ ਕਰਨ ‘ਤੇ ਮਾਈਨਿੰਗ ਵਿਭਾਗ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਇਸ ਜਗ੍ਹਾ ‘ਤੇ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ, ਜਿਸ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਕੇ ਤੁਰੰਤ ਕਾਰਵਾਈ ਕੀਤੀ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਸੀ ਕਿ ਸੂਬੇ ਵਿਚੋਂ ਗੈਰ-ਕਾਨੂੰਨੀ ਮਾਈਨਿੰਗ ਖਤਮ ਕਰਨ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਮਾਨ ਸਾਹਿਬ ਨੇ ਮੈਨੂੰ ਦਿੱਤੀ ਸੀ ਜਿਸ ਤਹਿਤ ਮਾਈਨਿੰਗ ਵਿਭਾਗ ਵੱਲੋਂ ਦਿਨ-ਰਾਤ ਸਖਤ ਮਿਹਨਤ ਕੀਤੀ ਗਈ ਤੇ ਸੂਬੇ ਵਿਚੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਤਿਓਂ ਗੈਰ-ਕਾਨੂੰਨੀ ਮਾਈਨਿੰਗ ਦੀ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਉਸ ‘ਤੇ ਕਾਰਵਾਈ ਕੀਤੀ ਜਾਂਦੀ ਹੈ, ਐੱਫਆਈਆਰ ਦਰਜ ਹੁੰਦੀ ਹੈ ਤੇ ਮਾਮਲਾ ਦਰਜ ਕੀਤਾ ਜਾਂਦਾ ਹੈ ਤੇ ਇਸ ਸਬੰਧੀ ਕਿਸੇ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ।
ਵੀਡੀਓ ਲਈ ਕਲਿੱਕ ਕਰੋ -: