ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਗੁਰਦਾਸਪੁਰ ਦੇ ਪਿੰਡ ਭਾਮੜੀ ਵਿੱਚ ਦਿੱਲੀ ਕਟੜਾ ਹਾਈਵੇ ਦੀ ਜ਼ਮੀਨ ਐਕਵਾਇਰ ਕਰਨ ਪੁਲਿਸ ਟੀਮ ਆਈ ਸੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਨਾਲ ਸੀ। ਇਸ ਦੌਰਾਨ ਟੀਮਾਂ ਤੇ ਕਿਸਾਨਾਂ ਵਿਚਾਲੇ ਖਿੱਚੋਤਾਣ ਹੋਈ, ਜਿਸ ਵਿੱਚ ਵਿਰੋਧ ਕਰ ਰਹੀ ਮਹਿਲਾ ਕਿਸਾਨ ਨੂੰ ਪੁਲਿਸ ਮੁਲਾਜ਼ਮ ਨੇ ਥੱਪੜ ਮਾਰ ਦਿੱਤਾ। ਜਿਸ ਤੋਂ ਬਾਅਦ ਕਿਸਾਨ ਧਰਨੇ ‘ਤੇ ਬੈਠ ਗਏ ਹਨ।
ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਉਚਿਤ ਮੁਆਵਜ਼ਾ ਦਿੱਤਾ ਜਾਵੇ ਅਤੇ ਦੂਜੇ ਪਾਸੇ ਉਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਕੀਤੀ ਜਾਏ ਜਿਨ੍ਹਾਂ ਨੇ ਮਹਿਲਾ ਕਿਸਾਨ ਨੂੰ ਥੱਪੜ ਮਾਰਿਆ।
ਵੀਡੀਓ ਲਈ ਕਲਿੱਕ ਕਰੋ -: