ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਤੋਂ ਬੰਬੀਹਾ ਗਰੁੱਪ ਦੇ ਗੈਂਗਸਟਰ ਸੁਰਿੰਦਰਪਾਲ ਸਿੰਘ ਦੇ ਫਰਾਰ ਹੋਣ ਦੇ ਮਾਮਲੇ ਵਿਚ ਕਾਰਵਾਈ ਕੀਤੀ ਗਈ ਹੈ। ਉਸ ਦੀ ਨਿਗਰਾਨੀ ਵਿਚ ਤਾਇਨਾਤ ਪੁਲਿਸ ਟੀਮ ‘ਤੇ ਗਾਜ਼ ਡਿੱਗੀ ਹੈ। ਇਕ ਏਐੱਸਆਈ, ਇਕ ਸਿਪਾਹੀ ਸਣੇ 3 ਹੋਮਗਾਰਡ ਜਵਾਨਾਂ ‘ਤੇ ਡਿਊਟੀ ਵਿਚ ਲਾਪ੍ਰਵਾਹੀ ਵਰਤਣ ਦਾ ਮੁਕੱਦਮਾ ਫਰੀਦਕੋਟ ਥਾਣਾ ਸਿਟੀ ਵਿਚ ਦਰਜ ਕੀਤਾ ਗਿਆ ਹੈ।
ਸੀਆਈਏ ਸਟਾਫ ਵੱਲੋਂ ਸੋਮਵਾਰ ਨੂੰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਐਨਕਾਊਂਟਰ ਦੌਰਾਨ ਗੋਲੀ ਲੱਗਣ ਨਾਲ ਉਹ ਜ਼ਖਮੀ ਹੋਇਆ। ਉਸ ਦਾ ਸਾਥੀ ਫਰਾਰ ਹੋਣ ਵਿਚ ਸਫਲ ਰਿਹਾ ਸੀ। ਫਰਾਰ ਅਪਰਾਧੀ ‘ਤੇ ਦੋਸ਼ ਹੈ ਕਿ ਉਸ ਨੇ ਜੈਤੋ ਰਾਮਲੀਲਾ ਗਰਾਊਂਡ ਵਿਚ ਫਾਇਰਿੰਗ ਕਰਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਟੀਮ ‘ਤੇ ਪਿਸਤੌਲ ਨਾਲ ਫਾਇਰਿੰਗ ਵੀ ਕੀਤੀ ਸੀ।
ਮੁਲਜ਼ਮ ਗੈਂਗਸਟਰ ਗਰੁੱਪ ਬੰਬੀਹਾ ਦਾ ਦੱਸਿਆ ਜਾ ਰਿਹਾ ਹੈ। ਮੈਡੀਕਲ ਕਾਲਜ ਵਿਚ ਇਲਾਜ ਦੌਰਾਨ 24 ਘੰਟੇ ਦੀ ਸਖਤ ਸੁਰੱਖਿਆ ਵਿਚ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹੌਲਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਆਪਣੀ ਡਿਊਟੀ ‘ਤੇ ਮੈਡੀਕਲ ਕਾਲਜ ਪਹੁੰਚਿਆ ਤਾਂ ਮੁਲਜ਼ਮ ਸੁਰਿੰਦਰਪਾਲ ਸਿੰਘ ਆਪਣੇ ਬੈੱਡ ‘ਤੇ ਨਹੀਂ ਸੀ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਨੂੰ ਲੱਗ ਸਕਦੈ ਵੱਡਾ ਝਟਕਾ, ਸੀਨੀਅਰ ਆਗੂ ਅਸ਼ਵਨੀ ਸੇਖੜੀ ਹੋ ਸਕਦੇ ਭਾਜਪਾ ‘ਚ ਸ਼ਾਮਿਲ
ਪੁੱਛਗਿਛ ਵਿਚ ਪਤਾ ਲੱਗਾ ਕਿ ਉਹ ਫਰਾਰ ਹੋ ਚੁੱਕਾ ਹੈ। ਇਸ ਵਿਚ ਏਐੱਸਆਈ ਨਾਨਕ ਚੰਦਰ, ਸਿਪਾਹੀ ਗੁਰਤੇਜ ਸਿੰਘ, ਹੋਮਗਾਰਡ ਜਵਾਨ ਹਰਜਿੰਦਰ ਸਿੰਘ, ਹਰਪਾਲ ਸਿੰਘ ਤੇ ਰਜਿੰਦਰ ਕੁਮਾਰ ਦੀ ਲਾਪ੍ਰਵਾਹੀ ਸਾਹਮਣੇ ਆਈ। ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਨੇ ਗੈਂਗਸਟਰ ਦੀ ਸੁਰੱਖਿਆ ਵਿਚ ਰਾਤ ਨੂੰ ਤਾਇਨਾਤ 5 ਮੁਲਾਜ਼ਮਾਂ ‘ਤੇ ਕੇਸ ਦਰਜ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -: