19 ਦਸੰਬਰ, 2021 ਨੂੰ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਬੇਅਦਬੀ ਦੇ ਦੋਸ਼ ਵਿੱਚ ਸੰਗਤ ਵੱਲੋਂ ਸੋਧੇ ਇਕ ਵਿਅਕਤੀ ਨੂੰ ਲੈ ਕੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਦਾ ਵੱਡਾ ਬਿਆਨ ਆਇਆ ਹੈ।
ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਕਪੂਰਥਲਾ ਵਿੱਚ ਬੇਅਦਬੀ ਨਹੀਂ ਹੋਈ ਅਤੇ ਪਾਵਨ ਸਰੂਪ ਨਾਲ ਛੇੜਛਾੜ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕਤਲ ਕਰਨ ਵਾਲਿਆਂ ਖਿਲਾਫ ਕਾਰਵਾਈ ਹੋਵੇਗੀ। ਖੱਖ ਨੇ ਕਿਹਾ ਕਿ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਨੌਜਵਾਨ ਚੋਰੀ ਕਰਨ ਆਇਆ ਸੀ। ਬੇਅਦਬੀ ਦੀ ਕੋਸ਼ਿਸ਼ ਹੋਈ ਹੀ ਨਹੀਂ। ਇਸ ਲਈ ਜਿਨ੍ਹਾਂ ਲੋਕਾਂ ਨੇ ਨੌਜਵਾਨ ਨੂੰ ਮਾਰਿਆ ਹੈ। ਉਨ੍ਹਾਂ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ।
ਐੱਸ. ਐੱਸ. ਪੀ. ਨੇ ਕਿਹਾ ਕਿ ਉਹ ਮੌਕੇ ‘ਤੇ ਪਹੁੰਚੇ ਤੇ ਦੇਖਿਆ ਕਿ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਉੁਪਰ ਦੀ ਮੰਜ਼ਿਲ ‘ਤੇ ਹੈ। ਹੇਠਾਂ ਰਹਿਣ ਲਈ ਕਮਰੇ ਬਣੇ ਹੋਏ ਹਨ। ਇਸ ਨੌਜਵਾਨ ਨੂੰ ਵੀ ਉਨ੍ਹਾਂ ਨੇ ਹੇਠਾਂ ਦੇ ਕਮਰੇ ਵਿਚ ਬੰਦ ਕਰਕੇ ਰੱਖਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾਲ ਕੋਈ ਛੇੜਛਾੜ ਨਹੀਂ ਹੋਈ ਸੀ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕਾਂ ਤੋਂ ਦੁਬਾਰਾ ਪੁੱਛਗਿਛ ਕੀਤੀ ਤਾਂ ਦੱਸਿਆ ਕਿ ਦੋਸ਼ੀ ਨੌਜਵਾਨ ਜਿਸ ਨੇ ਜੈਕੇਟ ਪਾਈ ਹੋਈ ਸੀ, ਉਹ ਉਨ੍ਹਾਂ ਦੇ ਸੇਵਾਦਾਰਾਂ ਦੀ ਸੀ। ਸ਼ਾਇਦ ਉਹ ਜੈਕੇਟ ਚੋਰੀ ਕਰਕੇ ਲੈ ਜਾ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
SSP ਖੱਖ ਨੇ ਕਿਹਾ ਕਿ ਪੁਲਿਸ ਨੇ ਇਥੇ ਆ ਕੇ ਲੋਕਾਂ ਨੂੰ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਪਹਿਲਾਂ ਹੀ ਵੀਡੀਓ ਵਾਇਰਲ ਕਰ ਦਿੱਤੀ ਸੀ। ਇਸ ਕਾਰਨ ਉਥੇ ਭੀੜ ਇਕੱਠੀ ਹੋ ਗਈ ਸੀ। ਉਨ੍ਹਾਂ ਨੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰੂਪ ਨਾਲ ਕੋਈ ਛੇੜਛਾੜ ਨਹੀਂ ਹੋਈ ਪਰ ਇਸ ਦੇ ਬਾਵਜੂਦ ਲੋਕ ਨਹੀਂ ਮੰਨੇ ਤੇ ਉਸ ਨੂੰ ਮਾਰ ਦਿੱਤਾ।
ਗੌਰਤਲਬ ਹੈ ਕਿ ਅੱਜ ਕਪੂਰਥਲਾ ਵਿੱਚ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦਾ ਸੰਗਤਾਂ ਨੇ ਸੋਧਾ ਲਾ ਦਿੱਤਾ। ਇਹ ਬੰਦਾ ਤੜਕੇ ਗੁਰਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਦਾ ਫੜਿਆ ਗਿਆ ਸੀ। ਨੌਜਵਾਨ ਨੇ ਖੁਦ ਨੂੰ ਦਿੱਲੀ ਦਾ ਰਹਿਣ ਵਾਲਾ ਦੱਸਿਆ ਸੀ।