ਮੁਕਤਸਰ ਦੇ ਲੰਬੀ ਵਿਚ ਕਿਸਾਨਾਂ ਤੇ ਰੈਵੇਨਿਊ ਅਫਸਰਾਂ ਵਿਚ ਹੋਏ ਝਗੜੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਚ ਕਿਸਾਨ ਸੰਗਠਨਾਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੁਕਤਸਰ ਦੇ DC ਤੇ DSP ‘ਤੇ ਤਤਕਾਲ ਪ੍ਰਭਾਵ ਨਾਲ ਕਾਰਵਾਈ ਦੇ ਹੁਕਮ ਦੇ ਦਿੱਤੇ ਹਨ। ਇਸ ਤੋਂ ਇਲਾਵਾ ਕਿਸਾਨਾਂ ਖਿਲਾਫ ਦਰਜ ਕੀਤੇ ਕੇਸ ਵੀ ਰੱਦ ਹੋਣਗੇ। ਇਥੇ ਮੁਆਵਜ਼ੇ ਨੂੰ ਲੈ ਕੇ ਕੁਝ ਦਿਨ ਪਹਿਲਾਂ ਕਿਸਾਨਾਂ ਤੇ ਰੈਵੇਨਿਊ ਅਫਸਰਾਂ ਵਿਚ ਟਕਰਾਅ ਹੋ ਗਿਆ ਸੀ ਜਿਸ ਤੋਂ ਬਾਅਦ ਪਟਵਾਰੀ ਤੇ ਰੈਵੇਨਿਊ ਅਫਸਰ ਹੜਤਾਲ ‘ਤੇ ਚਲੇ ਗਏ ਸਨ।
ਕਿਸਾਨ ਨੇਤਾਵਾਂ ਨੇ ਕਿਹਾ ਕਿ ਮੁਕਤਸਰ ਜ਼ਿਲ੍ਹੇ ਵਿਚ ਨੁਕਸਾਨ ਦੇ 50 ਫੀਸਦੀ ਮੁਆਵਜ਼ੇ ‘ਤੇ ਸਹਿਮਤੀ ਬਣ ਗਈ ਹੈ। ਇਸ ਵਿਚ 50 ਕਰੋੜ ਰੁਪਿਆ ਕਿਸਾਨਾਂ ਨੂੰ ਮਿਲੇਗਾ। ਉਥੇ ਇਸ ਦਾ 10 ਫੀਸਦੀ ਮਤਲਬ 5 ਕਰੋੜ ਰੁਪਿਆ ਖੇਤ ਮਜ਼ਦੂਰਾਂ ਨੂੰ ਮਿਲੇਗਾ। ਇਸ ਤੋਂ ਇਲਾਵਾ ਪਟਿਆਲਾ, ਫਾਜ਼ਿਲਕਾ, ਅੰਮ੍ਰਿਤਸਰ ਵਿਚ ਗੜ੍ਹੇਮਾਰੀ ਨਾਲ ਨੁਕਸਾਨ ਦੀ ਵੀ ਜਲਦ ਗਿਰਦਾਵਰੀ ਹੋਵੇਗੀ। ਕਿਸਾਨ ਨੇਤਾਵਾਂ ਨੇ ਕਿਹਾ ਕਿ ਪਹਿਲਾਂ ਖੇਤ ਮਾਲਕ ਕਿਸਾਨ ਤੋਂ ਠੇਕਾ ਵੀ ਲੈ ਜਾਂਦਾ ਤੇ ਮੁਆਵਜ਼ਾ ਵੀ। ਇਸ ਵਾਰ ਇਹ ਤੈਅ ਹੋਇਆ ਕਿ ਮੁਆਵਜ਼ਾ ਖੇਤੀ ਕਰਨ ਵਾਲੇ ਯਾਨੀ ਕਾਸ਼ਤਕਾਰ ਨੂੰ ਹੀ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਸਿਸੋਦੀਆ ਦਾ ਐਲਾਨ, ਦਿੱਲੀ ਦੇ ਸਰਕਾਰੀ ਸਕੂਲਾਂ ‘ਚ ਹੀ ਜਰਮਨ ਭਾਸ਼ਾ ਵੀ ਸਿਖਣਗੇ ਬੱਚੇ
ਫਿਲਹਾਲ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਖਤਮ ਕਰਨ ਦਾ ਫੈਸਲਾ ਨਹੀਂ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਡੀਸੀ ਤੇ ਡੀਐੱਸਪੀ ਨੂੰ ਸਸਪੈਂਡ ਕਰਨ ਦੀ ਮੰਗ ਕੀਤੀ ਹੈ। ਸਰਕਾਰ ਨੇ ਕਿਹਾ ਕਿ ਡੀਸੀ ਹਰਪ੍ਰੀਤ ਸੂਦਨ ਨੂੰ ਬਦਲਿਆ ਜਾ ਚੁੱਕਾ ਹੈ। ਇਸ ‘ਤੇ ਕਿਸਾਨਾਂ ਨੇ ਕਿਹਾ ਕਿ ਡੀਸੀ ਨੂੰ ਛੋਟੇ ਤੋਂ ਵੱਡੇ ਜਿਲ੍ਹੇ ਵਿਚ ਭੇਜ ਕੇ ਇਨਾਮ ਦਿੱਤਾ ਗਿਆ ਹੈ। ਹੁਣ ਡੀਸੀ ‘ਤੇ ਕੀ ਕਾਰਵਾਈ ਹੋਵੇਗੀ, ਇਸ ਬਾਰੇ ਸਰਕਾਰ ਹੀ ਫੈਸਲਾ ਕਰੇਗੀ।