ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਦਰਦਨਾਕ ਹਾਦਸਾ ਵਾਪਰਿਆ ਜਿਸ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਦਰਅਸਲ, ਐਕਟੀਵਾ ਸਵਾਰ ਭੈਣ-ਭਰਾ ਟਿਊਸ਼ਨ ਪੜ੍ਹ ਕੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਪਿੱਛੇ ‘ਤੋਂ ਆ ਰਹੀ ਬੱਸ ਨੇ ਉਨ੍ਹਾਂ ਦੀ ਐਕਟਿਵ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਮੁੰਡੇ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਬੱਸ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਪ੍ਰਭਜੀਤ ਵੱਜੋਂ ਹੋਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਚਸ਼ਮਦੀਦਾਂ ਮੁਤਾਬਕ ਇਹ ਦੋਵੇਂ ਬੱਚੇ ਸੜਕ ਦੇ ਕਿਨਾਰੇ ਜਾ ਰਹੇ ਸਨ ਅਤੇ ਬਸ ਵੱਲੋਂ ਉਹਨਾਂ ਨੂੰ ਟੱਕਰ ਮਾਰੀ ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਟੱਕਰ ‘ਤੋਂ ਬਾਅਦ ਬੱਸ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਦੀ ਮਦਦ ਨਾਲ ਜਖਮੀ ਲੜਕੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਬਾਅਦ ਵਿੱਚ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਨਿੱਕੀ ਉਮਰੇ ਵੱਡੀ ਪ੍ਰਾਪਤੀ : 2 ਸਾਲ 11 ਮਹੀਨੇ ਦੇ ਈਸ਼ਵੀਰ ਸਿੰਘ ਨੇ 38.56 ਮਿੰਟ ਤੱਕ ਤਬਲਾ ਵਜਾ ਕੇ ਬਣਾਇਆ ਵਿਸ਼ਵ ਰਿਕਾਰਡ
ਦੂਜੇ ਪਾਸੇ ਘਟਨਾ ਸਥਾਨ ਤੇ ਪਹੁੰਚੇ ਥਾਣਾ ਸਦਰ ਦੀ ਪੁਲਿਸ ਸਟੇਸ਼ਨ ਦੇ ਥਾਣਾ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਦੋ ਬੱਚੇ ਟਿਊਸ਼ਨ ਤੋਂ ਪੜ੍ਹ ਕੇ ਆ ਰਹੇ ਸੀ ਜਿਨਾਂ ਦਾ ਕਿ ਬੱਸ ਦੇ ਨਾਲ ਐਕਸੀਡੈਂਟ ਹੋ ਗਿਆ ਜਿਸ ਵਿੱਚ ਕਿ ਇੱਕ ਬੱਚੇ ਦੀ ਮੌਤ ਹੋਈ ਹੈ। ਫਿਲਹਾਲ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: