ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਤੇਜ਼ ਰਫਤਾਰ ਨਾਲ ਵੱਧ ਰਹੇ ਹਨ। ਸ਼ੁੱਕਰਵਾਰ ਨੂੰ ਦੇਸ਼ ਵਿੱਚ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ 13 ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 1.5 ਲੱਖ ਨਵੇਂ ਮਾਮਲੇ ਸਾਹਮਣੇ ਆਏ। ਇਸ ਦੌਰਾਨ 58,783 ਲੋਕਾਂ ਨੂੰ ਛੁੱਟੀ ਦਿੱਤੀ ਗਈ, ਜਦੋਂ ਕਿ 128 ਲੋਕਾਂ ਦੀ ਮੌਤ ਹੋ ਗਈ।
ਹੁਣ ਦੇਸ਼ ਵਿੱਚ ਕੁੱਲ 13 ਲੱਖ 59 ਹਜ਼ਾਰ 905 ਐਕਟਿਵ ਕੇਸ ਹੋ ਗਏ ਹਨ। ਦੇਸ਼ ਵਿੱਚ ਹੁਣ ਤੱਕ ਕੁੱਲ 3.67 ਕਰੋੜ ਲੋਕ ਲਾਗ ਤੋਂ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚੋਂ 3.48 ਕਰੋੜ ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ 4 ਲੱਖ 85 ਹਜ਼ਾਰ 478 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੂਜੇ ਪਾਸੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕੋਰੋਨਾ ਦੇ ਮੱਦੇਨਜ਼ਰ ਹਿਦਾਇਤਾਂ ਦਿੰਦੇ ਹੋਏ ਕਿਹਾ ਕਿ ਪਾਜ਼ੀਟਿਵ ਟੈਸਟ ਆਉਣ ਤੋਂ ਬਾਅਦ ਮਰੀਜ਼ ਨੂੰ 7 ਦਿਨਾਂ ਲਈ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਜਾਵੇਗਾ। ਇਹ ਆਈਸੋਲੇਸ਼ਨ ਤਾਂ ਹੀ ਖਤਮ ਹੋਵੇਗੀ ਜੇ ਇਹਨਾਂ 7 ਦਿਨਾਂ ਦੌਰਾਨ ਲਗਾਤਾਰ 3 ਦਿਨਾਂ ਤੱਕ ਬੁਖਾਰ ਨਾ ਹੋਵੇ। ਅਜਿਹੇ ‘ਚ ਦੁਬਾਰਾ ਟੈਸਟ ਕਰਵਾਉਣ ਦੀ ਲੋੜ ਨਹੀਂ ਪਏਗੀ।
ਸਿਹਤ ਮੰਤਰੀ ਨੇ ਕਿਹਾ ਕਿ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਪੇਚੀਦਗੀਆਂ ਵਾਲੇ ਮਰੀਜ਼ਾਂ ਨੂੰ ਡਾਕਟਰ ਵੱਲੋਂ ਪੂਰੀ ਜਾਂਚ ਤੋਂ ਬਾਅਦ ਹੀ ਹੋਮ ਆਈਸੋਲੇਸ਼ਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸਣਯੋਗ ਹੈ ਕਿ ਦਿੱਲੀ ‘ਚ ਪਿਛਲੇ 24 ਘੰਟਿਆਂ ਦੌਰਾਨ ਸ਼ੁੱਕਰਵਾਰ ਨੂੰ 24,383 ਨਵੇਂ ਮਾਮਲੇ ਸਾਹਮਣੇ ਆਏ, ਜੋ ਪਿਛਲੇ ਦੋ ਦਿਨਾਂ ਤੋਂ ਘੱਟ ਹਨ। ਇਸ ਦੌਰਾਨ 34 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 26,236 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ।
ਨਵੇਂ ਕੇਸਾਂ ਦੀ ਗਿਣਤੀ ਵੀਰਵਾਰ ਨੂੰ ਮਿਲੇ 28,867 ਅਤੇ ਬੁੱਧਵਾਰ ਨੂੰ ਮਿਲੇ 27,561 ਨਵੇਂ ਮਰੀਜ਼ਾਂ ਤੋਂ ਘੱਟ ਹੋ ਸਕਦੀ ਹੈ, ਪਰ ਪਾਜ਼ੀਟਿਵਿਟੀ ਰੇਟ ਵਿੱਚ ਵਾਧਾ ਅਜੇ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।