ਹਰਿਆਣਾ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਰਤੀ ਜਨਤਾ ਪਾਰਟੀ ਚੀਫ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਕੁਲਦੀਪ ਬਿਸ਼ਨੋਈ ਨੇ ਦੋਵੇਂ ਨੇਤਾਵਾਂ ਨਾਲ ਹੋਈ ਮੁਲਾਕਾਤ ਦੀਆਂ ਫੋਟੋਆਂ ਆਪਣੇ ਟਵਿੱਟਰ ਅਕਾਊਂਟ ‘ਤੇ ਸ਼ੇਅਰ ਕੀਤੀਆਂ। ਇਸ ਮੁਲਾਕਾਤ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲੱਗੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਨੇਤਾ ਰਾਹੁਲ ਗਾਂਧੀ ਨਾਲ ਫੋਟੋ ਨੂੰ ਹਟਾ ਲਿਆ।
ਅਮਿਤ ਸ਼ਾਹ ਨਾਲ ਮੁਲਾਕਾਤ ਦੀ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ ਕਿ ਸ਼ਾਹ ਜੀ ਨਾਲ ਮਿਲਣਾ ਸਨਮਾਨ ਤੇ ਖੁਸ਼ੀ ਦੀ ਗੱਲ ਸੀ। ਇਕ ਸੱਚੇ ਰਾਜਨੇਤਾ, ਮੈਂ ਉਨ੍ਹਾਂ ਨਾਲ ਗੱਲਬਾਤ ਕੀਤੀ ਤੇ ਬਹੁਤ ਹੀ ਚੰਗਾ ਮਹਿਸੂਸ ਕੀਤਾ। ਭਾਰਤ ਲਈ ਉਨ੍ਹਾਂ ਦ੍ਰਿਸ਼ਟੀਕੋਣ ਹੈਰਾਨੀਜਨਕ ਹੈ।
ਦੂਜੇ ਪਾਸੇ ਜੇਪੀ ਨੱਢਾ ਨਾਲ ਫੋਟੋ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਜੇਪੀ ਨੱਢਾ ਜੀ ਨਾਲ ਮੁਲਾਕਾਤ ਕਰਕੇ ਬਹੁਤ ਮੈਨੂੰ ਬਹੁਤ ਹੀ ਮਾਣ ਮਹਿਸੂਸ ਹੋਇਆ। ਉਨ੍ਹਾਂ ਦਾ ਸਰਲ ਸੁਭਾਅ ਉਨ੍ਹਾਂ ਨੂੰ ਦੂਜਿਆਂ ਤੋਂ ਵੱਖਰਾ ਦਿਖਾਉਦਾ ਹੈ। ਉਨ੍ਹਾਂ ਦੀ ਸਮਰੱਥ ਅਗਵਾਈ ਵਿਚ ਭਾਜਪਾ ਨੇ ਉਚਾਈਆਂ ਨੂੰ ਦੇਖਿਆ ਹੈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਤੇ ਲੰਮੀ ਉਮਰ ਦੀ ਕਾਮਨਾ ਕਰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -: