ਚੰਡੀਗੜ੍ਹ : 1988 ਬੈਚ ਦੇ ਆਈਪੀਐਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸ਼ਨੀਵਾਰ ਨੂੰ ਪੁਲਿਸ ਡਾਇਰੈਕਟਰ ਜਨਰਲ (ਪੁਲਿਸ ਫੋਰਸ ਮੁਖੀ) ਪੰਜਾਬ ਦਾ ਵਾਧੂ ਚਾਰਜ ਸੰਭਾਲ ਲਿਆ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਆਪਣਾ ਚਾਰਜ ਸੰਭਾਲਣ ਲਈ ਵਧਾਈ ਦਿੱਤੀ। ਚੰਨੀ ਨੇ ਉਨ੍ਹਾਂ ਨੇ ਅਡਿਸ਼ਨਲ ਡੀਜੀਪੀ ਵਿੱਚ ਆਪਣੀ ਯੋਗਤਾ ਮੁਤਾਬਕ ਪੰਜਾਬ ਦੀ ਸੇਵਾ ਕਰਨ ਲਈ ਭਰੋਸਾ ਪ੍ਰਗਟਾਇਆ ਅਤੇ ਉਨ੍ਹਾਂ ਨੂੰ ਸ਼ੁਭਕਮਾਨਾਵਾਂ ਦਿੱਤੀਆਂ।
![Additional charge by Iqbal](https://dailypost.in/wp-content/uploads/2021/09/image-161.png)
ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਇਕਬਾਲ ਪ੍ਰੀਤ ਸਿੰਘ ਸਹੋਤਾ ਵਿਸ਼ੇਸ਼ ਡੀਜੀਪੀ, ਆਰਮਡ ਬਟਾਲੀਅਨ, ਪੰਜਾਬ ਦਾ ਚਾਰਜ ਵੀ ਜਾਰੀ ਰੱਖਣਗੇ।
ਅਹੁਦਾ ਸੰਭਾਲਣ ਤੋਂ ਬਾਅਦ ਨਵੇਂ ਨਿਯੁਕਤ ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਪੰਜਾਬ ਪੁਲਿਸ ਵੱਲੋਂ ਬੀਤੇ ਸਮੇਂ ਵਿੱਚ ਕੀਤੀਆਂ ਗਈਆਂ ਸਾਰੀਆਂ ਪਹਿਲਕਦਮੀਆਂ ਨੂੰ ਬਹੁਤ ਹੀ ਸ਼ਲਾਘਾਯੋਗ ਦੱਸਦਿਆਂ ਕਿਹਾ ਕਿ ਉਹ ਰਾਜ ਪੁਲਿਸ ਦੀ ਹੋਰ ਬਿਹਤਰੀ ਲਈ ਕੰਮ ਕਰਦੇ ਰਹਿਣਗੇ।
ਡੀਜੀਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨਾ ਅਤੇ ਮਾੜੇ ਅਨਸਰਾਂ ‘ਤੇ ਨਜ਼ਰ ਰੱਖਣਾ, ਇਸ ਤੋਂ ਇਲਾਵਾ, ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਮੇਰੀ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।”
![Additional charge by Iqbal](https://dailypost.in/wp-content/uploads/2021/09/image-159.png)
ਜ਼ਿਕਰਯੋਗ ਹੈ ਕਿ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਰਾਜ ਵਿੱਚ ਵੱਖ -ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ ਹਨ। ਵਿਸ਼ੇਸ਼ ਡੀਜੀਪੀ ਆਰਮਡ ਬਟਾਲੀਅਨ ਪੰਜਾਬ ਵਜੋਂ ਤਾਇਨਾਤੀ ਤੋਂ ਪਹਿਲਾਂ ਉਹ ਵਿਸ਼ੇਸ਼ ਡੀਜੀਪੀ ਪੰਜਾਬ ਹੋਮ ਗਾਰਡਜ਼ ਅਤੇ ਕਮਾਂਡੈਂਟ ਜਨਰਲ ਸਿਵਲ ਡਿਫੈਂਸ ਰਹਿ ਚੁੱਕੇ ਸਨ।
ਇਹ ਵੀ ਪੜ੍ਹੋ : ਫੂਡ ਸਪਲਾਈ ਦੇ ਡਾਇਰੈਕਟਰ ਸਣੇ 2 IAS ਅਧਿਕਾਰੀਆਂ ਦੇ ਹੋਏ ਤਬਾਦਲੇ
ਉਨ੍ਹਾਂ ਨੇ ਏਡੀਜੀਪੀ ਪੀਏਪੀ ਜਲੰਧਰ, ਏਡੀਜੀਪੀ ਰੇਲਵੇ, ਏਡੀਜੀਪੀ ਜੇਲ੍ਹ, ਏਡੀਜੀਪੀ ਪ੍ਰਸ਼ਾਸਨ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਅਤੇ ਪੰਜਾਬ ਪੁਲਿਸ ਵਿੱਚ ਹੋਰ ਪ੍ਰਮੁੱਖ ਅਹੁਦਿਆਂ ‘ਤੇ ਵੀ ਸੇਵਾ ਨਿਭਾਈ ਸੀ।