ਵਧੀਕ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਅਮਰਜੀਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਜਲੰਧਰ ਵਿਚ ਧਾਰਾ 144 ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ 21.2.2022 ਤੱਕ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਲਾਗੂ ਰਹੇਗਾ। ਅਮਰਜੀਤ ਸਿੰਘ ਬੈਂਸ ਵਲੋਂ ਇਹ ਫ਼ੌਜਦਾਰੀ ਸੰਘਤਾ 1973 (ਐਕਟ ਨੰਬਰ 2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਇਆਂ ਇਹ ਹੁਕਮ ਦਿੱਤਾ ਜਾਂਦਾ ਹੈ ਕਿ ਜ਼ਿਲ੍ਹਾ ਜਲੰਧਰ ਵਿਚ ਕਿਸੇ ਕਿਸਮ ਦੇ ਵਿਖਾਵੇ, ਰੈਲੀਆਂ, ਮੀਟਿੰਗ ਕਰਨਾ , ਧਰਨਾ, ਨਾਹਰੇ ਲਗਾਉਣਾ, ਪੰਜ ਜਾਂ ਇਸ ਤੋਂ ਜ਼ਿਆਦਾ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਮਨਾਹੀ ਹੈ ।
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸੂਬੇ ਵਿਚ ਕੁਝ ਅਣਸੁਖਾਵੀਆਂ ਘਟਨਾਵਾਂ ਹੋ ਰਹੀਆਂ ਹਨ। ਜਿਸ ਨਾਲ ਹਰ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਤਰਾ ਬਣਿਆ ਹੋਇਆ ਹੈ। ਜ਼ਿਲ੍ਹਾ ਜਲੰਧਰ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਇਹ ਜ਼ਰੂਰੀ ਹੈ ਕਿ ਬਿਨਾਂ ਆਗਿਆ ਕਿਸੇ ਕਿਸਮ ਦਾ ਜਲੂਸ ਕੱਢਣ, ਬਰਛੇ, ਛੁਰੇ ਤੇ ਹੋਰ ਘਾਤਕ ਹਥਿਆਰਾਂ ਨੂੰ ਚੁੱਕ ਕੇ ਚੱਲਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ‘ਤੇ ਪਾਬੰਦੀ ਲਗਾਈ ਜਾਵੇ। ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਬੀਤੇ ਦਿਨੀਂ ਲੁਧਿਆਣਾ ਵਿੱਚ ਜ਼ਿਲ੍ਹਾ ਅਦਾਲਤ ਦੇ ਅਹਾਤੇ ਵਿੱਚ ਹੋਏ ਧਮਾਕੇ ਤਹਿਤ ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਕਾਰਨ ਮਾਹੌਲ ਪਹਿਲਾਂ ਹੀ ਗਰਮਾਇਆ ਹੋਇਆ ਹੈ। ਲੁਧਿਆਣਾ ਤੋਂ ਬਾਅਦ ਅੱਜ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ਵਿਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।