ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਲਈ ਅੱਜ ਚੋਣਾਂ ਹੋਈਆਂ, ਜਿਸ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ 104 ਵੋਟਾਂ ਨਾਲ ਕਮੇਟੀ ਦੇ ਪ੍ਰਧਾਨ ਬਣ ਗਏ ਹਨ, ਜਦਕਿ ਬੀਬੀ ਜਗੀਰ ਕੌਰ ਨੂੰ 42 ਵੋਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਚੋਣਾਂ ਵਿੱਚ ਕੁਲ 146 ਵੋਟਾਂ ਪਾਈਆਂ ਗਈਆਂ ਸਨ, ਜਿਸ ਵਿੱਚ ਐਡਵੋਕੇਟ ਧਾਮੀ ਬਹੁਮਤ ਨਾਲ ਜਿੱਤੇ ਹਨ।
ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਮੁਖੀ ਦੇ ਅਹੁਦੇ ਲਈ ਨਾਮ ਪੇਸ਼ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਅਤੇ ਮਿੱਠੂ ਸਿੰਘ ਨੇ ਬੀਬੀ ਜਗੀਰ ਕੌਰ ਦਾ ਨਾਂ ਪੇਸ਼ ਕੀਤਾ। ਅਰਵਿੰਦਰ ਸਿੰਘ ਪੱਖੋਕੇ ਅਤੇ ਭਗਵੰਤ ਸਿੰਘ ਸਿਆਲਕਾ ਨੇ ਹਰਜਿੰਦਰ ਸਿੰਘ ਧਾਮੀ ਦਾ ਨਾਂ ਪੇਸ਼ ਕੀਤਾ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਨਵਤੇਜ ਸਿੰਘ ਨੇ ਦੋਵਾਂ ਨਾਵਾਂ ਨੂੰ ਪੇਸ਼ ਕੀਤਾ ਸੀ। ਪੋਲਿੰਗ ਅਫ਼ਸਰ ਅਜਿੰਦਰ ਸਿੰਘ ਨੇ ਦੋਵਾਂ ਉਮੀਦਵਾਰਾਂ ਦੇ ਪੋਲਿੰਗ ਏਜੰਟਾਂ ਨੂੰ ਸਲਿੱਪਾਂ ਤਿਆਰ ਕਰਨ ਲਈ ਕਿਹਾ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵੋਟਾਂ ਪਾਉਣ ਲਈ ਬੁਲਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ : ਸਕੂਲ ਅੰਦਰ ਬੱਸ ਨੇ ਕੁਚਲਿਆ 11ਵੀਂ ਦਾ ਬੱਚਾ, 2 ਭੈਣਾਂ ਦਾ ਸੀ ਇਕਲੌਤਾ ਭਰਾ, ਪਿਤਾ ਪਹਿਲਾਂ ਹੀ ਨਹੀਂ
ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ 4 ਵਾਰ ਪ੍ਰਧਾਨ ਰਹਿ ਚੁੱਕੇ ਹਨ, ਜਦਕਿ ਹਰਜਿੰਦਰ ਸਿੰਘ ਧਾਮੀ ਦੂਜੀ ਵਾਰ ਪ੍ਰਧਾਨ ਬਣੇ ਹਨ। ਦੱਸ ਦੇਈਏ ਕਿ ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਸਦਨ ਵਿੱਚ 191 ਮੈਂਬਰ ਹਨ, ਜਿਨ੍ਹਾਂ ਵਿੱਚੋਂ 170 ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਤੋਂ ਚੁਣੇ ਗਏ ਹਨ। 15 ਮੈਂਬਰ ਦੇਸ਼ ਭਰ ਤੋਂ ਚੁਣੇ ਜਾਂਦੇ ਹਨ ਅਤੇ ਬਾਕੀ ਦੇ ਛੇ ਮੈਂਬਰ ਪੰਜ ਤਖਤ ਸਾਹਿਬਾਨਾਂ ਦੇ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਗ੍ਰੰਥੀ ਹਨ। ਪਰ ਇਸ ਵਾਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸਿਰਫ 146 ਮੈਂਬਰ ਹੀ ਮੌਜੂਦ ਸਨ। ਚੋਣ ਦੌਰਾਨ ਸ੍ਰੀ ਅਕਾਲ ਤਖਥਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਰਹੇ।
ਵੀਡੀਓ ਲਈ ਕਲਿੱਕ ਕਰੋ -: