ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ।
ਚਿੱਠੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸੁਪਰੀਮ ਕੋਰਟ ਤੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ, 2014 ਨੂੰ ਮਾਨਤਾ ਦੇਣ ਵਿਰੁੱਧ ਭਾਰਤ ਸਰਕਾਰ ਦੀ ਤਰਫੋਂ ਮੁੜ ਵਿਚਾਰ ਪਟੀਸ਼ਨ ਦਾਇਰ ਕਰਨ ਦੀ ਮੰਗ ਕੀਤੀ ਹੈ।
ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿੱਚ ਕੋਈ ਵੀ ਸੋਧ ਕਰਨ ਦਾ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਦੀਆਂ ਸਿਫ਼ਾਰਸ਼ਾਂ ਨਾਲ ਹੀ ਭਾਰਤ ਸਰਕਾਰ ਕੋਲ ਹੈ, ਜਿਸ ਮੁਤਾਬਕ ਰਾਜ ਸਰਕਾਰਾਂ ਇਸ ਐਕਟ ਵਿੱਚ ਦਖ਼ਲ ਨਹੀਂ ਦੇ ਸਕਦੀਆਂ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਵੱਖਰੀ ਗੁਰਦੁਆਰਾ ਕਮੇਟੀ ਦੇ ਸਬੰਧ ਵਿੱਚ ਬਣਾਇਆ ਗਿਆ ਐਕਟ ਗੈਰ-ਸੰਵਿਧਾਨਕ ਹੈ, ਜਿਸ ਦੀ ਮਾਨਤਾ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪਠਾਨਕੋਟ : ਹਸਪਤਾਲ ਦੇ ਫਰਸ਼ ‘ਤੇ ਔਰਤ ਦੀ ਡਿਲਵਰੀ, ਲੇਬਰ ਪੇਨ ਦੇ ਬਾਵਜੂਦ ਡਾਕਟਰਾਂ ਨੇ ਨਹੀਂ ਕੀਤਾ ਭਰਤੀ
ਉਨ੍ਹਾਂ ਮੰਗ ਕੀਤੀ ਹੈ ਕਿ ਉਪਰੋਕਤ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕੀਤੀ ਜਾਵੇ ਅਤੇ ਨਾਲ ਹੀ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਨ ਲਈ ਸੰਸਦ ਵਿੱਚ ਆਰਡੀਨੈਂਸ ਪਾਸ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: