ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਸੰਤ ਪਾਲ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲਿਖੇ ਪੱਤਰ ਵਿੱਚ ਐਡਵੋਕੇਟ ਸਿੱਧੂ ਨੇ ਪੰਜਾਬ ਕਾਂਗਰਸ ਦੇ ਕਾਨੂੰਨੀ ਪੈਨਲ ਵਿੱਚ ਆਪਣੀ ਨਿਯੁਕਤੀ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹ ਪੇਸ਼ੇਵਰ ਵਚਨਬੱਧਤਾਵਾਂ ਕਾਰਨ ਇਸ ਜ਼ਿੰਮੇਵਾਰੀ ਨੂੰ ਸਵੀਕਾਰ ਕਰਨ ਵਿੱਚ ਅਸਮਰੱਥ ਹੋਣਗੇ।
ਐਡਵੋਕੇਟ ਸਿੱਧੂ ਨੇ ਕਿਹਾ ਕਿ ਪਿਛਲੇ ਦੋ ਦਹਾਕਿਆਂ ਦੌਰਾਨ, ਮੈਂ ਲਗਭਗ ਹਰ ਰਾਜਨੀਤਿਕ ਪਾਰਟੀ ਨਾਲ ਜੁੜੇ ਨੇਤਾਵਾਂ ਸਮੇਤ ਹਰ ਖੇਤਰ ਦੇ ਲੋਕਾਂ ਦੀ ਨੁਮਾਇੰਦਗੀ ਕੀਤੀ ਹੈ। ਉਨ੍ਹਾਂ ਨਾਲ ਮੇਰੀ ਸਾਂਝ ਪੂਰੀ ਤਰ੍ਹਾਂ ਪੇਸ਼ੇਵਰ ਰਹੀ ਹੈ ਅਤੇ ਮੈਂ ਆਪਣੇ ਕਰੀਅਰ ਦੌਰਾਨ ਗੈਰ-ਸਿਆਸੀ ਰਿਹਾ ਹਾਂ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਏ.ਆਈ.ਸੀ.ਸੀ. ਦੁਆਰਾ ਪ੍ਰਵਾਨਿਤ ਕਾਨੂੰਨੀ, ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ ਵਿਭਾਗ ਦੇ ਅਹੁਦੇਦਾਰਾਂ ਦੀ ਸੂਚੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਉੱਘੇ ਵਕੀਲਾਂ ਦੀ ਇਸ ਨਵੀਂ ਟੀਮ ਨੂੰ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਨਵੀਂ ਟੀਮ ਏ.ਐਲ.ਸੀ.ਸੀ. ਦੀ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਸੰਸਥਾ ਦੇ ਹਿੱਤ ਵਿੱਚ ਵਧੀਆ ਉਪਰਾਲੇ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਜਾਰੀ ਕੀਤੀ ਗਈ ਲਿਸਟ ਮੁਤਾਬਕ ਬਿਪਨ ਘਈ ਨੂੰ ਚੇਅਰਮੈਨ, ਸੰਤ ਪਾਲ ਸਿੰਘ ਸਿੱਧੂ ਨੂੰ ਵਾਈਸ ਚੇਅਰਮੈਨ, ਗੁਰਵਿੰਦਰ ਸਿੰਘ ਸੰਧੂ ਨੂੰ ਵਾਈਸ ਚੇਅਰਮੈਨ ਕਮ-ਸਪੋਕਸ ਪਰਸਨ, ਭੁਪਿੰਦਰ ਘਈ ਤੇ ਏਪੀਐੱਸ ਸੰਧੂ ਨੂੰ ਜਨਰਲ ਸੈਕ੍ਰੇਟਰੀ, ਦੀਪਾਂਸ਼ੂ ਮਹਿਤਾ, ਅਪਰੂਵਾ ਆਰੀਆ, ਜਸਕਰਨਜੀਤ ਸਿੰਘ ਸੀਬੀਆ, ਜੈਨਿਕਾ ਜੈਨ ਨੂੰ ਸੈਕ੍ਰੇਟਰੀ ਤੇ ਅਰਸ਼ਪ੍ਰੀਤ ਖਡਿਆਲ ਨੂੰ ਸਪੋਰਕਸ ਪਰਸਨ ਐਲਾਨਿਆ ਗਿਆ ਹੈ।