ਚੰਡੀਗਡ਼੍ਹ : ਲੰਪੀ ਸਕਿੱਨ ਵਾਇਰਸ ਨਾਲ ਜੂਝ ਰਹੇ ਪੰਜਾਬ ਵਿਚ ਹੁਣ ਅਫਰੀਕਨ ਸਵਾਈਨ ਫੀਵਰ ਨੇ ਦਸਤਕ ਦੇ ਦਿੱਤੀ ਹੈ। ਆਈ.ਸੀ.ਏ.ਆਰ ਨੈਸ਼ਨਲ ਇੰਸਟੀਚਿਊਟ ਆਫ ਹਾਈ ਸਕਿਓਰਿਟੀ ਐਨੀਮਲ ਡਿਜ਼ੀਜ਼ ਭੋਪਾਲ ਨੇ ਪਟਿਆਲਾ ਜ਼ਿਲ੍ਹੇ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿੱਚ ਅਫਰੀਕਨ ਸਵਾਈਨ ਫੀਵਰ (ਏਐਸਐਫ) ਦੀ ਪੁਸ਼ਟੀ ਕੀਤੀ ਹੈ, ਜਿਸ ਤੋਂ ਬਾਅਦ ਪੂਰੇ ਪੰਜਾਬ ਨੂੰ ‘ਕੰਟਰੋਲਡ ਏਰੀਆ’ ਐਲਾਨ ਦਿੱਤਾ ਗਿਆ ਹੈ।
ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ੁੱਕਰਵਾਰ ਨੂੰ ਦਿੱਤੀ। ਇਸ ਤੋਂ ਬਾਅਦ, ਰਾਜ ਸਰਕਾਰ ਨੇ ਪੂਰੇ ਪੰਜਾਬ ਨੂੰ ‘ਕੰਟਰੋਲਡ ਏਰੀਆ’ ਐਲਾਨ ਦਿੱਤਾ ਗਿਆ ਹੈ, ਜਦੋਂ ਕਿ ਪਟਿਆਲਾ ਦੇ ਬਿਲਾਸਪੁਰ ਅਤੇ ਸਨੌਰੀ ਅੱਡਾ ਪਿੰਡਾਂ ਨੂੰ ਬਿਮਾਰੀ ਦੇ ਕੇਂਦਰ ਵਜੋਂ ਨੋਟੀਫਾਈ ਕੀਤਾ ਗਿਆ ਹੈ।
ਭੁੱਲਰ ਨੇ ਕਿਹਾ ਕਿ ਸਰਕਾਰ ਨੇ ਪਸ਼ੂਆਂ ਵਿੱਚ ਲਾਗ ਅਤੇ ਛੂਤ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਐਕਟ 2009 ਤਹਿਤ ਕਦਮ ਚੁੱਕੇ ਹਨ ਅਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਬਿਮਾਰੀ ਦਾ ਕੇਂਦਰ ਐਲਾਨੇ ਗਏ ਦੋ ਪਿੰਡਾਂ ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ ਨੂੰ ‘ਸੰਕਰਮਿਤ ਖੇਤਰ’ ਮੰਨਿਆ ਜਾਂਦਾ ਹੈ, ਜਦੋਂ ਕਿ 10 ਕਿਲੋਮੀਟਰ ਤੱਕ ਦੇ ਖੇਤਰ ਨੂੰ ‘ਨਿਗਰਾਨੀ ਜ਼ੋਨ’ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : MP ਮਾਨ ਦਾ ਇੱਕ ਹੋਰ ਵਿਵਾਦਿਤ ਬਿਆਨ, ਬੋਲੇ- ‘ਜੇ ਸਿੱਖਾਂ ਦੀ ਕਿਰਪਾਨ ਲਾਹੁਣੀ, ਤਾਂ ਹਿੰਦੂਆਂ ਦਾ ਜਨੇਊ ਵੀ ਲੱਥੂ’
ਭਾਰਤ ਸਰਕਾਰ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵੱਲੋਂ ‘ਨੈਸ਼ਨਲ ਐਕਸ਼ਨ ਪਲਾਨ ਫਾਰ ਕੰਟਰੋਲ ਐਂਡ ਐਲੀਮੀਨੇਸ਼ਨ ਆਫ ਅਫਰੀਕਨ ਸਵਾਈਨ ਫੀਵਰ (ਜੂਨ 2020)’ ਦੇ ਚੈਪਟਰ 7 ਅਤੇ 8 ਦੀ ਪਾਲਣਾ ਕਰਦੇ ਹੋਏ, ਇਨ੍ਹਾਂ ਖੇਤਰਾਂ ਨੂੰ ‘ਇਨਫੈਕਟਿਡ ਜ਼ੋਨ’ (ਬਿਮਾਰੀ ਦੇ ਕੇਂਦਰ ਦੇ ਆਲੇ-ਦੁਆਲੇ 0-1 ਕਿਲੋਮੀਟਰ ਖੇਤਰ) ਅਤੇ ‘ਸਰਵਿਲੈਂਸ ਜ਼ੋਨ’ (ਬਿਮਾਰੀ ਦੇ ਕੇਂਦਰ ਦੇ ਆਲੇ ਦੁਆਲੇ 1-10 ਕਿਲੋਮੀਟਰ ਖੇਤਰ) ਐਲਾਨਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਨੋਟੀਫਿਕੇਸ਼ਨ ਦਾ ਹਵਾਲਾ ਦਿੰਦੇ ਹੋਏ, ਮੰਤਰੀ ਨੇ ਕਿਹਾ ਕਿ ਕੋਈ ਵੀ ਜ਼ਿੰਦਾ/ਮੁਰਦਾ ਸੂਰ (ਜੰਗਲੀ ਸੂਰਾਂ ਸਮੇਤ), ਗੈਰ-ਪ੍ਰੋਸੈਸਡ ਸੂਰ, ਸੂਰ ਪਾਲਣ ਵਾਲੇ ਖੇਤਾਂ/ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ ਸਾਮਾਨ ਸੰਕਰਮਿਤ ਜ਼ੋਨ ਤੋਂ ਬਾਹਰ ਨਹੀਂ ਲਿਆ ਜਾਵੇਗਾ। ਨਾ ਹੀ ਇਸ ਨੂੰ ਜ਼ੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬਿਮਾਰੀ ਨਾਲ ਸੰਕਰਮਿਤ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਲਿਆਉਣ ਜਾਂ ਲਿਆਉਣ ਦੀ ਕੋਸ਼ਿਸ਼ ਨਹੀਂ ਕਰੇਗਾ। ਕਿਸੇ ਵੀ ਸੂਰ ਜਾਂ ਇਸ ਨਾਲ ਸਬੰਧਤ ਸਮਾਨ ਦੀ ਅੰਤਰ-ਰਾਜੀ ਆਵਾਜਾਈ ਦੀ ਸਖ਼ਤ ਮਨਾਹੀ ਹੈ।