ਸ਼ਰਧਾ ਕਤਲ ਕਾਂਡ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਦਾ ਪੋਲੀਗ੍ਰਾਫ਼ ਟੈਸਟ ਭਲਕੇ ਇੱਕ ਵਾਰ ਫਿਰ ਹੋਵੇਗਾ। ਇਸ ਤੋਂ ਪਹਿਲਾਂ ਵੀ ਆਫਤਾਬ ਦਾ ਪੋਲੀਗ੍ਰਾਫ ਟੈਸਟ ਹੋ ਚੁੱਕਾ ਹੈ। ਜਿਸ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਫੋਰੈਂਸਿਕ ਟੀਮ ਨੇ ਭਲਕੇ ਇੱਕ ਵਾਰ ਫਿਰ ਆਫਤਾਬ ਤੋਂ ਪੁੱਛਗਿੱਛ ਕਰਨ ਦਾ ਫੈਸਲਾ ਕੀਤਾ ਹੈ।
ਮੰਨਿਆ ਜਾ ਰਿਹਾ ਹੈ ਕਿ ਕੱਲ੍ਹ ਪੋਲੀਗ੍ਰਾਫ਼ ਟੈਸਟ ਦਾ ਆਖ਼ਰੀ ਦੌਰ ਹੋਵੇਗਾ। ਇਸ ਤੋਂ ਬਾਅਦ ਹੀ ਮੁਲਜ਼ਮ ਦਾ ਨਾਰਕੋ ਟੈਸਟ ਕੀਤਾ ਜਾਵੇਗਾ। ਦੂਜੇ ਪਾਸੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਮੁਤਾਬਕ ਆਫਤਾਬ ਨੂੰ ਤਿਹਾੜ ਦੀ ਜੇਲ੍ਹ ਨੰਬਰ 4 ਵਿੱਚ ਰੱਖਿਆ ਗਿਆ ਹੈ ਅਤੇ ਉਸ ਨੂੰ ਸਿਹਤ ਸਬੰਧੀ ਕੋਈ ਸਮੱਸਿਆ ਨਹੀਂ ਹੈ। ਆਫਤਾਬ ਦਾ ਕੱਲ੍ਹ ਅਤੇ ਅੱਜ ਸਿਹਤ ਚੈੱਕਅਪ ਕੀਤਾ ਗਿਆ।
ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਆਫਤਾਬ ਨੂੰ ਹੋਰ ਲੋਕਾਂ ਤੋਂ ਵੱਖ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਜੇਲ੍ਹ ਸੁਪਰਡੈਂਟ ਨੂੰ ਅਦਾਲਤ ਤੋਂ ਆਦੇਸ਼ ਮਿਲਿਆ ਹੈ ਕਿ ਆਫਤਾਬ ਨੂੰ 28, 29 ਨਵੰਬਰ ਅਤੇ 5 ਦਸੰਬਰ ਨੂੰ ਡਾਇਰੈਕਟਰ ਐਫਐਸਐਲ ਰੋਹਿਣੀ ਦੇ ਸਾਹਮਣੇ ਪੇਸ਼ ਕੀਤਾ ਜਾਵੇ। ਦਿੱਲੀ ਪੁਲਿਸ ਦੀ ਤੀਜੀ ਬਟਾਲੀਅਨ ਭਲਕੇ ਆਫਤਾਬ ਨੂੰ ਡਾਇਰੈਕਟਰ ਐਫਐਸਐਲ ਦੇ ਸਾਹਮਣੇ ਪੇਸ਼ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਸ਼ਰਧਾ ਕਤਲ ਕੇਸ ਵਿੱਚ ਆਫਤਾਬ ਨੂੰ ਸ਼ਨੀਵਾਰ ਨੂੰ 13 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਆਫਤਾਬ ‘ਤੇ ਆਪਣੀ ਲਿਵ-ਇਨ ਪਾਰਟਨਰ ਸ਼ਰਧਾ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼ ਹੈ। ਇਸ ਤੋਂ ਬਾਅਦ ਉਸਨੇ ਲਾਸ਼ ਦੇ 35 ਟੁਕੜੇ ਕਰ ਕੇ ਰਾਤ ਨੂੰ ਦਿੱਲੀ-ਐਨਸੀਆਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੁੱਟ ਦਿੱਤੇ। ਸ਼ਰਧਾ ਦੇ ਕਤਲ ਤੋਂ ਕਰੀਬ ਛੇ ਮਹੀਨੇ ਬਾਅਦ ਇਹ ਮਾਮਲਾ ਸਾਹਮਣੇ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -: