ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਮੰਤਰੀ ਸਾਧੂ ਸਿੰਘ ਧਰਮਸੋਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੀਰਵਾਰ ਸ਼ਾਮ ਨੂੰ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆ ਗਏ। ਧਰਮਸੋਤ ਦੀ ਰਿਹਾਈ ਸਮੇਂ ਉਸ ਦੇ ਪਰਿਵਾਰਕ ਮੈਂਬਰ ਜੇਲ੍ਹ ਦੇ ਬਾਹਰ ਮੌਜੂਦ ਸਨ। ਧਰਮਸੋਤ ਆਪਣੇ ਵਕੀਲਾਂ ਨਾਲ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਰਿਵਾਰ ਸਮੇਤ ਪਟਿਆਲਾ ਦੇ ਅਮਲੋਹ ਸਥਿਤ ਆਪਣੇ ਘਰ ਪਹੁੰਚੇ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਦੇਰ ਸ਼ਾਮ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਸੀ। ਉਸ ਦੀ ਜ਼ਮਾਨਤ ਨਾਲ ਸਬੰਧਤ ਲਿਖਤੀ ਹੁਕਮ ਵੀਰਵਾਰ ਸ਼ਾਮ ਨੂੰ ਜੇਲ੍ਹ ਪ੍ਰਸ਼ਾਸਨ ਕੋਲ ਆਨਲਾਈਨ ਪਹੁੰਚ ਗਏ। ਸਾਰੀਆਂ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਧਰਮਸੋਤ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਧਰਮਸੋਤ ਦੇ ਪਰਿਵਾਰ ਨੇ ਸਮਰਥਕਾਂ ਅਤੇ ਹੋਰਾਂ ਨੂੰ ਜੇਲ੍ਹ ਦੇ ਬਾਹਰ ਇਕੱਠੇ ਨਾ ਹੋਣ ਦੀ ਅਪੀਲ ਕੀਤੀ ਸੀ। ਵੀਰਵਾਰ ਸ਼ਾਮ ਨੂੰ ਰਿਹਾਈ ਤੋਂ ਬਾਅਦ ਧਰਮਸੋਤ ਆਪਣੇ ਪਰਿਵਾਰ ਸਮੇਤ ਘਰ ਪਹੁੰਚੇ।

ਇਸ ਦੌਰਾਨ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜੋ ਮੇਰੇ ‘ਤੇ ਪੰਜਾਬ ਸਰਕਾਰ ਵੱਲੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ, ਮੈਨੂੰ ਜੁਡੀਸ਼ੀਅਲ ‘ਤੇ ਪੂਰਾ ਭਰੋਸਾ ਸੀ ਜਿਸ ਕਰਕੇ ਅੱਜ ਜ਼ਮਾਨਤ ਮਿਲ ਗਈ ਹੈ। ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ਼੍ਹ ਵਿਚੋਂ ਹਾਈਕੋਰਟ ਦੇ ਆਦੇਸ਼ਾਂ ਮੁਤਾਬਿਕ ਜ਼ਮਾਨਤ ‘ਤੇ ਰਿਹਾਅ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ 6 ਫਰਵਰੀ ਨੂੰ ਪੰਜਾਬ ਵਿਜੀਲੈਂਸ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਦੀ ਜਾਂਚ ਅਨੁਸਾਰ 2016 ਤੋਂ 2022 ਤੱਕ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 3.27 ਕਰੋੜ ਰੁਪਏ ਸੀ ਪਰ 6.39 ਕਰੋੜ ਰੁਪਏ ਤੋਂ ਵੱਧ 8.76 ਕਰੋੜ ਰੁਪਏ ਖਰਚ ਕੀਤੇ ਗਏ। ਇਸ ਮਾਮਲੇ ਵਿੱਚ ਧਰਮਸੋਤ ਪਿਛਲੇ 3 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ।
ਇਹ ਵੀ ਪੜ੍ਹੋ : ਪੰਜਾਬੀ ਮੂਲ ਦੀ ਔਰਤ ਨੇ ਵਧਾਇਆ ਮਾਣ, ਨਿਊਯਾਰਕ ਪੁਲਿਸ ‘ਚ ਮਿਲਿਆ ਟੌਪ ਰੈਂਕ
ਇਸ ਤੋਂ ਪਹਿਲਾਂ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੇ ਮੋਹਾਲੀ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਪਰ ਮੋਹਾਲੀ ਅਦਾਲਤ ਨੇ 5 ਮਾਰਚ ਨੂੰ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਧਰਮਸੋਤ ਨੇ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ 17 ਮਈ ਨੂੰ ਦਿਨ ਦੇ ਸਮੇਂ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਰ ਫਿਰ ਦੇਰ ਸ਼ਾਮ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਗਈ।
ਪੰਜਾਬ ਵਿੱਚ ਜੰਗਲਾਤ ਘੁਟਾਲੇ ਵਿੱਚ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰ ਇਸ ਮਾਮਲੇ ‘ਚ ਉਹ ਅਦਾਲਤ ਤੋਂ ਜ਼ਮਾਨਤ ‘ਤੇ ਬਾਹਰ ਹਨ। ਇਸ ਮਾਮਲੇ ਵਿੱਚ ਧਰਮਸੋਤ ਤੋਂ ਇਲਾਵਾ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦਾ ਨਾਂ ਵੀ ਸਾਹਮਣੇ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
