ਚਾਰ ਸਾਲ ਪਹਿਲਾਂ ਅੰਮ੍ਰਿਤਸਰ ਜੇਲ੍ਹ ਵਿੱਚ ਬਲਾਤਕਾਰ ਦੇ ਮਾਮਲੇ ਵਿੱਚ ਸਾਬਕਾ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਬਰ-ਜ਼ਨਾਹ ਦੇ ਦੋਸ਼ ਲਾਉਣ ਵਾਲੀ ਔਰਤ ਦੀ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਜਾਂਚ ਵਿੱਚ ਤੇਜ਼ੀ ਆਈ ਹੈ। ਪੰਜਾਬ ਸਰਕਾਰ ਨੇ 3 ਮੈਂਬਰੀ ਐਸ.ਆਈ.ਟੀ. ਗਠਿਤ ਕਰਕੇ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਏਡੀਜੀਪੀ ਸੁਰੱਖਿਆ ਸੁਧਾਂਸ਼ੂ ਐੱਸ. ਸ੍ਰੀਵਾਸਤਵ, ਡੀਆਈਜੀ ਨੀਲਾਂਬਰੀ ਜਗਦਾਲੇ ਅਤੇ ਅਲਕਾ ਮੀਨਾ ਨੂੰ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਦੋਸ਼ੀ ਪਾਏ ਜਾਣ ‘ਤੇ ਆਸ਼ੀਸ਼ ਕਪੂਰ ਦਾ ਸਮਰਥਨ ਕਰਨ ਵਾਲੇ ਅਫਸਰਾਂ ਦੇ ਨਾਂ ਵੀ ਸਾਹਮਣੇ ਆਉਣਗੇ।
SIT 60 ਦਿਨਾਂ ਵਿੱਚ ਜਾਂਚ ਪੂਰੀ ਕਰਕੇ ਡੀਜੀਪੀ ਗੌਰਵ ਯਾਦਵ ਨੂੰ ਰਿਪੋਰਟ ਸੌਂਪੇਗੀ। ਬਿਊਰੋ ਆਫ ਇਨਵੈਸਟੀਗੇਸ਼ਨ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਵਿਜੀਲੈਂਸ ਨੇ ਆਸ਼ੀਸ਼ ਅਤੇ ਏਐਸਆਈ ਹਰਜਿੰਦਰ ਨੂੰ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਸੀ। ਕਪੂਰ ਇਸ ਸਮੇਂ ਜੇਲ੍ਹ ਵਿੱਚ ਹੈ।
ਗ੍ਰਿਫਤਾਰੀ ਵੇਲੇ ਆਸ਼ੀਸ਼ ਪਠਾਨਕੋਟ ਵਿੱਚ ਚੌਥੀ ਭਾਰਤੀ ਰਿਜ਼ਰਵ ਬਟਾਲੀਅਨ ਦਾ ਕਮਾਂਡੈਂਟ ਸੀ। ਵਿਜੀਲੈਂਸ ਨੇ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਨੂੰ ਵੀ ਨਾਮਜ਼ਦ ਕੀਤਾ ਸੀ। ਸਾਰੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। 2016 ਵਿੱਚ ਅਸ਼ੀਸ਼ ਕਪੂਰ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸੁਪਰਡੈਂਟ ਦੇ ਅਹੁਦੇ ’ਤੇ ਸਨ।
ਇਹ ਵੀ ਪੜ੍ਹੋ : ਮੰਤਰੀ ਸੰਦੀਪ ਸਿੰਘ ਖਿਲਾਫ ਉਤਰੀਆਂ ਖਾਪਾਂ, ਸਰਕਾਰ ਨੂੰ ਅਲਟੀਮੇਟ- ‘ਗ੍ਰਿਫ਼ਤਾਰ ਨਾ ਕੀਤਾ ਤਾਂ ਹੋਵੇਗਾ ਅੰਦੋਲਨ’
ਔਰਤ ਦਾ ਦੋਸ਼ ਹੈ ਕਿ ਤਤਕਾਲੀ ਸੁਪਰਡੈਂਟ ਕਪੂਰ ਨੇ ਨੇੜਤਾ ਵਧਾ ਕੇ ਅੰਮ੍ਰਿਤਸਰ ਜੇਲ੍ਹ ਵਿੱਚ ਉਸ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ। ਜੇਲ੍ਹ ਤੋਂ ਲਿਜਾ ਕੇ ਆਪਣੇ ਕ੍ਰੈਡਿਟ ਕਾਰਡ ਨਾਲ ਖਰੀਦਦਾਰੀ ਵੀ ਕਰਵਾਉਂਦੇ ਸਨ। ਕਪੂਰ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਸਨ। ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਔਰਤ ਦੇ ਬਿਆਨ ਲੈ ਕੇ ਰਿਪੋਰਟ ਬਣਾ ਦਿੱਤੀ ਸੀ ਪਰ ਕਪੂਰ ਨੇ ਸਿਆਸੀ ਸਬੰਧਾਂ ਦੀ ਵਰਤੋਂ ਕਰਕੇ ਕੋਈ ਕਾਰਵਾਈ ਨਹੀਂ ਹੋਣ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: