ਹਰਿਆਣਾ ਦੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਦੀ ਪੈਰੋਲ ਮਨਜ਼ੂਰ ਹੋ ਗਈ ਹੈ। ਇਸ ਦੌਰਾਨ ਰਾਮ ਰਹੀਮ ਯੂਪੀ ਦੇ ਬਰਨਾਵਾ ਆਸ਼ਰਮ ‘ਚ 40 ਦਿਨਾਂ ਤੱਕ ਰਹੇਗਾ। ਰਾਮ ਰਹੀਮ ਨੂੰ ਇਸ ਤੋਂ ਪਹਿਲਾਂ ਪਿਛਲੇ ਸਾਲ 2022 ਵਿੱਚ ਤਿੰਨ ਵਾਰ ਪੈਰੋਲ ਮਿਲੀ ਸੀ ਅਤੇ ਉਹ 91 ਦਿਨਾਂ ਲਈ ਜੇਲ੍ਹ ਤੋਂ ਬਾਹਰ ਰਿਹਾ ਸੀ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਪੈਰੋਲ ਦੀ ਖ਼ਬਰ ਮਿਲਦੇ ਹੀ ਆਸ਼ਰਮ ‘ਚ ਸਵਾਗਤ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਤਿੰਨ ਮਹੀਨੇ ਪਹਿਲਾਂ 14 ਅਕਤੂਬਰ ਨੂੰ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ। ਉਸ ਦੀ ਪੈਰੋਲ ਦੀ ਮਿਆਦ 25 ਨਵੰਬਰ ਨੂੰ ਖਤਮ ਹੋ ਗਈ ਸੀ। ਪੈਰੋਲ ਦੀ ਮਿਆਦ ਦੌਰਾਨ ਉਹ ਉੱਤਰ ਪ੍ਰਦੇਸ਼ ਸਥਿਤ ਆਪਣੇ ਬਰਨਾਵਾ ਆਸ਼ਰਮ ਗਿਆ ਸੀ।
ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਤਿੰਨ ਮਹੀਨੇ ਪਹਿਲਾਂ 40 ਦਿਨਾਂ ਦੀ ਪੈਰੋਲ ਮਿਲੀ ਸੀ। ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਸੰਜੀਵ ਵਰਮਾ ਨੇ ਫ਼ੋਨ ‘ਤੇ ਦੱਸਿਆ, “40 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਇਹ ਨਿਯਮਾਂ ਅਨੁਸਾਰ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਗਿਰੋਹ ਤੋਂ ਸਾਵਧਾਨ, ਮੋਬਾਈਲ ‘ਤੇ ਪਿਆਰ ਭਰੀਆਂ ਗੱਲਾਂ ਕਰ ਫਸਾਉਂਦੈ, ਫਿਰ…
ਇਸ ਤੋਂ ਪਹਿਲਾਂ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਡੇਰਾ ਮੁਖੀ ਦੀ ਤਾਜ਼ਾ ਪੈਰੋਲ ਦੀ ਅਰਜ਼ੀ ‘ਤੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਡੇਰਾ ਮੁਖੀ ਨੇ 40 ਦਿਨਾਂ ਲਈ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਰੋਹਤਕ ਡਿਵੀਜ਼ਨਲ ਕਮਿਸ਼ਨਰ ਨੂੰ ਭੇਜ ਦਿੱਤਾ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਪੈਰੋਲ ਦੇ ਸਮੇਂ ਦੌਰਾਨ ਡੇਰਾ ਮੁਖੀ ਦੇ 25 ਜਨਵਰੀ ਨੂੰ ਸਾਬਕਾ ਡੇਰਾ ਮੁਖੀ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ਦੇ ਸਮਾਗਮਾਂ ਵਿਚ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: