ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੇ ਸਾਥੀ ਕੁਦਰਤਦੀਪ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਭੁਪਿੰਦਰ ਹਨੀ ਅਤੇ ਕੁਦਰਤਦੀਪ ਖ਼ਿਲਾਫ਼ ਈਡੀ ਨੇ ਮਨੀ ਲਾਂਡਰਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਅੱਜ ਪੇਸ਼ੀ ਮਗਰੋਂ ਅਦਾਲਤ ਕੁਦਰਤੀਦਪ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੀ ਇੱਕ ਅਦਾਲਤ ਨੇ ਕੁਦਰਤਦੀਪ ਦੇ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ ਕਿਉਂਕਿ ਉਹ ਆਪਣੇ ਵਿਰੁੱਧ ਈਡੀ ਦੁਆਰਾ ਦਰਜ ਮੁਕੱਦਮੇ ਦੀ ਸ਼ਿਕਾਇਤ ਦੇ ਸਬੰਧ ਵਿੱਚ ਪਿਛਲੇ ਮੌਕਿਆਂ ‘ਤੇ ਅਦਾਲਤ ਵਿੱਚ ਪੇਸ਼ ਹੋਣ ਵਿੱਚ ਅਸਫਲ ਰਿਹਾ ਸੀ।
ਕੁਦਰਤ ਨੂੰ ਅੱਜ ਈਡੀ ਨੇ ਅੰਮ੍ਰਿਤਸਰ ਨੇੜਿਓਂ ਗ੍ਰਿਫ਼ਤਾਰ ਕਰ ਲਿਆ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਸ ਦਾ ਨਾਂ 2018 ਦੀ ਪੰਜਾਬ ਪੁਲਿਸ ਐਫਆਈਆਰ ਵਿੱਚ ਦਰਜ ਕੀਤਾ ਗਿਆ ਸੀ, ਜਿਸ ਦੇ ਅਧਾਰ ‘ਤੇ ਈਡੀ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਸੀ।
30 ਨਵੰਬਰ, 2021 ਨੂੰ, ਈਡੀ ਨੇ ਐਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ (ਈਸੀਆਈਆਰ) ਦਰਜ ਕੀਤੀ ਸੀ ਅਤੇ ਜਾਂਚ ਦੌਰਾਨ, ਇਸ ਨੇ ਹਨੀ, ਕੁਦਰਤਦੀਪ ਅਤੇ ਹੋਰਾਂ ਦੀਆਂ ਜਾਇਦਾਦਾਂ ‘ਤੇ ਛਾਪੇਮਾਰੀ ਕੀਤੀ ਸੀ ਅਤੇ 10 ਕਰੋੜ ਰੁਪਏ ਨਕਦ ਅਤੇ ਹੋਰ ਕੀਮਤੀ ਚੀਜ਼ਾਂ ਜ਼ਬਤ ਕੀਤੀਆਂ ਸਨ। ਜਾਂਚ ਦੌਰਾਨ ਈਡੀ ਵੱਲੋਂ ਹਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਪ੍ਰੈਲ ਵਿੱਚ ਚਰਨਜੀਤ ਸਿੰਘ ਚੰਨੀ ਤੋਂ ਵੀ ਕਈ ਘੰਟੇ ਪੁੱਛਗਿੱਛ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: