ਅੰਮ੍ਰਿਤਸਰ ਦੇ ਥਾਣੇ ਦੀ ਹਵਾਲਾਤ ‘ਚ ਇੱਕ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਦਿਲਪ੍ਰੀਤ ਸਿੰਘ ਨਾਂ ਦੇ ਇਸ ਵਿਅਕਤੀ ਦੀ ਪਤਨੀ ਨੇ ਸੋਮਵਾਰ ਦੇਰ ਰਾਤ ਖੁਦਕੁਸ਼ੀ ਕਰ ਲਈ ਸੀ।
ਪੁਲਿਸ ਦਿਲਪ੍ਰੀਤ ਨੂੰ ਉਸਦੀ ਪਤਨੀ ਦੇ ਖੁਦਕੁਸ਼ੀ ਕਰਨ ਦੇ ਦੋਸ਼ ਹੇਠ ਡੀ ਡਿਵੀਜ਼ਨ ਪੁਲਿਸ ਸਟੇਸ਼ਨ ਲੈ ਕੇ ਆਈ ਸੀ, ਜਿਥੇ 30 ਸਾਲਾ ਦਿਲਪ੍ਰੀਤ ਸਿੰਘ ਨੇ ਅੱਧੀ ਰਾਤ ਨੂੰ ਹਵਾਲਾਤ ਵਿੱਚ ਫਾਹਾ ਲੈ ਲਿਆ। ਜਦੋਂ ਪਰਿਵਾਰਕ ਮੈਂਬਰ ਸਵੇਰੇ ਥਾਣੇ ਪਹੁੰਚੇ ਤਾਂ ਕਿਸੇ ਵੀ ਪੁਲਿਸ ਅਧਿਕਾਰੀ ਨੇ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੇ ਪੁੱਤਰ ਨੇ ਲੌਕਅਪ ਵਿੱਚ ਖੁਦਕੁਸ਼ੀ ਕਰ ਲਈ ਹੈ।
ਵੀਡੀਓ ਲਈ ਕਲਿੱਕ ਕਰੋ :-
Gulab Jamun Recipe | ਗੁਲਾਬ ਜਾਮੁਣ ਦੀ ਰੈਸਿਪੀ | Diwali Desserts Recipe | Perfect Gulab Jamun
ਦਿਲਪ੍ਰੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਨੇ ਸੋਮਵਾਰ ਰਾਤ ਨੂੰ ਬਾਥਰੂਮ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਪੁਲਿਸ ਨੇ ਦਿਲਪ੍ਰੀਤ ਸਿੰਘ ਦੇ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦੇ ਲਈ ਮਾਮਲਾ ਦਰਜ ਕੀਤਾ ਸੀ ਅਤੇ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ ਅਤੇ ਉਸਨੂੰ ਡੀ ਡਿਵੀਜ਼ਨ ਪੁਲਿਸ ਸਟੇਸ਼ਨ ਦੀ ਹਿਰਾਸਤ ਵਿੱਚ ਰੱਖਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਸਵੇਰੇ 5:30 ਵਜੇ ਉਸਨੇ ਚਾਦਰ ਨਾਲ ਹਵਾਲਾਤ ਦੀ ਗਰਿੱਲ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦੇ ਹੀ ਏਡੀਸੀਪੀ ਹਰਜੀਤ ਸਿੰਘ ਧਾਲੀਵਾਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਦਿਲਪ੍ਰੀਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਬੀਰ ਬਾਰੇ ਸਾਂਪਲਾ ਨੇ ਸ੍ਰੀ ਅਕਾਲ ਤਖਤ ਜਥੇਦਾਰ ਅੱਗੇ ਰੱਖੀਆਂ ਇਹ ਵੱਡੀਆਂ ਗੱਲਾਂ
ਦਿਲਪ੍ਰੀਤ ਫੁੱਲਾਂ ਵਾਲਾ ਚੌਕ ਵਿੱਚ ਰਹਿੰਦਾ ਸੀ ਅਤੇ ਹੋਟਲਾਂ ਵਿੱਚ ਕੋਲਾ ਸਪਲਾਈ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਮਰਨ ਤੋਂ ਪਹਿਲਾਂ ਉਸ ਨੇ ਹਵਾਲਾਤ ਦੀ ਕੰਧ ‘ਤੇ ਆਪਣੇ ਸਹੁਰੇ ਤੇ ਪਤਨੀ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।