ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਅਤੇ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਲੋਕ ਸਭਾ ਦੀ ਮੈਂਬਰਸ਼ਿਪ ਖੋਹ ਲਈ ਗਈ। ਕਾਂਗਰਸ ਪਾਰਟੀ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਹੈ। ਇਸੇ ਵਿਚਾਲੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਨੇ ਟਵਿੱਟਰ ‘ਤੇ ਆਪਣਾ ਬਾਇਓ ਬਦਲ ਲਿਆ ਹੈ। ਆਪਣੇ ਆਪ ਨੂੰ ਕਾਂਗਰਸ ਪਾਰਟੀ ਦਾ ਮੈਂਬਰ ਦੱਸਦੇ ਹੋਏ ਉਨ੍ਹਾਂ ਨੇ ਖੁਦ ਨੂੰ ਡਿਸ ਕੁਆਲੀਫਾਈਡ (Dis’Qualified) ਸਾਂਸਦ ਐਲਾਨ ਦਿੱਤਾ।
ਕੇਰਲ ਦੀ ਵਾਇਨਾਡ ਸੀਟ ਤੋਂ ਲੋਕ ਸਭਾ ਮੈਂਬਰ, ਰਾਹੁਲ ਗਾਂਧੀ ਨੂੰ 2019 ਦੇ ਮਾਣਹਾਨੀ ਦੇ ਇੱਕ ਕੇਸ ਵਿੱਚ ਸੂਰਤ ਦੀ ਇੱਕ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਯੋਗਤਾ ਦਾ ਹੁਕਮ 23 ਮਾਰਚ ਤੋਂ ਲਾਗੂ ਹੋਵੇਗਾ। ਵਰਣਨਯੋਗ ਹੈ ਕਿ ਸੂਰਤ ਦੀ ਇਕ ਅਦਾਲਤ ਨੇ ਇਹ ਫੈਸਲਾ ”ਮੋਦੀ ਸਰਨੇਮ” ਸੰਬੰਧੀ ਟਿੱਪਣੀ ਨੂੰ ਲੈ ਕੇ ਦਿੱਤਾ ਸੀ।
ਇਹ ਵੀ ਪੜ੍ਹੋ : ਮੋਦੀ ਸਰਨੇਮ ਨੂੰ ਲੈ ਕੇ ਪੁਰਾਣੇ ਟਵੀਟ ‘ਤੇ ਘਿਰੀ ਖੁਸ਼ਬੂ ਸੁੰਦਰ, ਹੁਣ ਦੇ ਰਹੀ ਸਫ਼ਾਈ
ਕਾਂਗਰਸ ਨੇ ਐਤਵਾਰ ਨੂੰ ਸਾਬਕਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿੱਚ ਸਾਰੇ ਰਾਜਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਮਹਾਤਮਾ ਗਾਂਧੀ ਦੀਆਂ ਮੂਰਤੀਆਂ ਦੇ ਸਾਹਮਣੇ ਇੱਕ ਦਿਨ ਦਾ ਸੱਤਿਆਗ੍ਰਹਿ ਕਰਨ ਦਾ ਐਲਾਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: