ਆਸਟ੍ਰੇਲੀਆ ਦੇ ਰਾਜਦੂਤ ਬੈਰੀ ਓ ਫੈਰੇਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਵਿਚ ਖੇਤੀਬਾੜੀ ਅਤੇ ਹੁਨਰ ਵਿਕਾਸ ਦੇ ਖੇਤਰ ਵਿੱਚ ਸਹਿਯੋਗ ਬਣਾਉਣ ਲਈ ਡੂੰਘੀ ਦਿਲਚਸਪੀ ਦਿਖਾਈ।
ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਤੇ ਕਿਹਾ ਕਿ ਅੱਜ ਆਸਟ੍ਰੇਲੀਆ ਦੇ ਰਾਜਦੂਤ ਨਾਲ ਪੰਜਾਬ ਦੇ ਕਈ ਮੁੱਦਿਆਂ ਨੂੰ ਲੈਕੇ ਬਹੁਤ ਵਧੀਆ ਚਰਚਾ ਹੋਈ। ਆਸਟ੍ਰੇਲੀਆ ਵਿੱਚ ਖੇਤੀ ਤੇ ਹੋਰ ਚੀਜ਼ਾਂ ਲਈ ਮਾਡਰਨ ਤਕਨੀਕਾਂ ਵਰਤੀਆਂ ਜਾਂਦੀਆਂ ਹਨ। ਪੰਜਾਬ ਦੇ ਮੌਸਮ ਅਤੇ ਹਾਲਾਤਾਂ ਅਨੁਸਾਰ ਇਨ੍ਹਾਂ ਤਕਨੀਕਾਂ ਨੂੰ ਇੱਥੇ ਵੀ ਲਾਗੂ ਕਰਾਂਗੇ ਅਤੇ ਖੇਤੀ ਨੂੰ ਮੁੜ ਤੋਂ ਲਾਹੇਵੰਦ ਧੰਦਾ ਬਣਾਵਾਂਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਓ ਫੈਰੇਲ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਆਸਟ੍ਰੇਲੀਆਈ ਵਫ਼ਦ ਨੇ ਅੱਜ ਦੁਪਹਿਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਟਾਟਾ ਟੈਕਨਾਲੋਜੀਜ਼ ਦੇ ਅਫਸਰਾਂ ਨਾਲ ਮੁਲਾਕਾਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਲਈ ਵਿਦੇਸ਼ਾਂ ਵਿੱਚ ਨਹੀਂ ਜਾਣਾ ਪਏਗਾ।
ਸੀ.ਐੱਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਹਨਾਂ ਨੂੰ ਵਿਦੇਸ਼ਾਂ ‘ਚ ਨਹੀਂ ਜਾਣਾ ਪਵੇਗਾ, ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ। ਆਪਣੇ ਵਾਅਦੇ ‘ਤੇ ਵਧਦੇ ਹੋਏ E-Vehicle ਦੇ ਖੇਤਰ ‘ਚ ਤਕਨੀਕੀ ਸਿਖਲਾਈ ਲਈ LTSU ਤੇ TATA TECHNOLOGIES ਦੇ ਅਫਸਰਾਂ ਨਾਲ ਚਰਚਾ ਹੋਈ, ਜਿਸ ਨਾਲ ਪੰਜਾਬ ‘ਚ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: