ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਤੇ ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ।

ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ।

ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਮੁਫਤ ਤੇ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਜਿਸ ਨੂੰ ਜਲਦ ਪੂਰਾ ਕਰਨ ਤਹਿਤ CM ਮਾਨ ਵੱਲੋਂ ਸਿਹਤ ਨਾਲ ਮੀਟਿੰਗ ਕੀਤੀ ਗਈ।























