ਚੰਡੀਗੜ੍ਹ ਵਿਖੇ ਹੋਸਟਲ ਬਣਾਉਣ ਦੀ ਪ੍ਰਵਾਨਗੀ ਮਿਲਣ ਦੇ ਬਾਅਦ ਪੰਜਾਬ ਸਰਕਾਰ ਵਲੋਂ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
CM ਮਾਨ ਨੇ ਟਵੀਟ ਕਰਦਿਆਂ ਲਿਖਿਆ-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ। ਪਿਛਲੇ ਦਿਨੀਂ ਯੂਨੀਵਰਸਿਟੀ ਵਿਖੇ ਕੁੜੀਆਂ ਤੇ ਮੁੰਡਿਆਂਦੇ ਹੋਸਟਲ ਬਣਾਉਣ ਲਈ ਪ੍ਰਵਾਨਗੀ ਦਿੱਤੀ ਸੀ ਤੇ ਮੈਂ ਆਪ ਮੌਕੇ ‘ਤੇ ਜਾ ਕੇ ਨਿਰੀਖਣ ਵੀ ਕੀਤਾ ਸੀ।
ਹੁਣ ਮੈਂ ਕੜੀਆਂ ਦੇ ਹੋਟਲ ਲਈ 23 ਕਰੋੜ ਰੁਪਏ ਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕੀਤੇ ਹਨ… ਯੂਨੀਵਰਸਿਟੀ ਵਿਖੇ ਸ਼ਾਨਦਾਰ ਹੋਸਟਲ ਬਣਾਵਾਂਗੇ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਹੈ ਜਿਸ ਦੀ ਰਾਖੀ ਲਈ ਅਸੀਂ ਵਚਨਬੱਧ ਹਾਂ।
ਵੀਡੀਓ ਲਈ ਕਲਿੱਕ ਕਰੋ -: