ਪੰਜਾਬ ਦੇ ਫਗਵਾੜਾ ਵਿਧਾਨ ਸਭਾ ਖੇਤਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਕਮਿਸ਼ਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸਾਂਪਲਾ ਨੇ ਕਿਹਾ ਕਿ ਫਗਵਾੜਾ ਤੋਂ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਨੇ 28 ਜਨਵਰੀ ਨੂੰ ਆਪਣਾ ਅਸਤੀਫਾ ਸਬੰਧਤ ਅਧਿਕਾਰੀ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੈਨੂੰ 27 ਜਨਵਰੀ ਨੂੰ ਪਾਰਟੀ ਦਾ ਟਿਕਟ ਦਿੱਤਾ ਗਿਆ ਸੀ ਤੇ 28 ਜਨਵਰੀ ਨੂੰ ਮੈਂ ਆਪਣਾ ਅਸਤੀਫਾ ਸੌਂਪ ਦਿੱਤਾ ਸੀ।
ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ ਸੀ। ਉਮੀਦਵਾਰਾਂ ਵੱਲੋਂ ਚੋਣ ਕਮਿਸ਼ਨ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਸਾਂਪਲਾ ਨੇ ਸੋਮਵਾਰ ਨੂੰ ਫਗਵਾੜਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਪੰਜਾਬ ਵਿੱਚ ਫਰਵਰੀ ਨੂੰ ਵੋਟਾਂ ਪੈਣਗੀਆਂ। ਹੁਣ ਅਗਲੇ ਦੋਨ ਦਿਨ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ ਹੋਵੇਗੀ। ਇਨ੍ਹਾਂ ਵਿੱਚੋਂ ਜਿਹੜੇ ਨਾਮਜ਼ਦਗੀ ਪੱਤਰ ਠੀਕ ਨਹੀਂ ਹੋਣਗੇ ਜਾਂ ਜਿਨ੍ਹਾਂ ‘ਤੇ ਆਬਜੈਕਸ਼ਨ ਹੋਣਗੇ, ਉਨ੍ਹਾਂ ‘ਤੇ ਫੈਸਲਾ ਲਿਆ ਜਾਵੇਗਾ। ਇਸ ਪਿੱਛੋਂ ਨਾਮਜ਼ਦਗੀਆਂ ਵਾਪਿਸ ਲੈਣ ਲਈ 4 ਫ਼ਰਵਰੀ ਦਾ ਸਾਮਾਂ ਤੈਅ ਕੀਤਾ ਗਿਆ ਹੈ। ਜਿਨ੍ਹਾਂ ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰ ਤਾਂ ਦਿੱਤੀਆਂ ਸਨ, ਪਰ ਹੁਣ ਉਹ ਚੋਣ ਨਹੀਂ ਲੜਨਾ ਚਾਹੁੰਦੇ, ਉਹ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ।