ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਤਾਂ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ ਹੈ ਪਰ ਪੰਜਾਬ ਵਿੱਚ ਸਰਕਾਰ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਫਿਰੋਜ਼ਪੁਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਸਰਕਾਰ ਖ਼ਿਲਾਫ਼ 13 ਦਸੰਬਰ ਤੋਂ ਦੋ ਰੋਜ਼ਾ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਇਹ ਅੰਦੋਲਨ ਕਿਸਾਨ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ, ਪਹਿਲਾਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ, ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਅਤੇ ਚੋਣ ਵਾਅਦਿਆਂ ਤੋਂ ਮੁਕਰਨ ਵਿਰੁੱਧ ਕੀਤਾ ਜਾਵੇਗਾ। ਇਸ ਦੇ ਬਾਵਜੂਦ ਜੇਕਰ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਮੀਟਿੰਗ ਕਰਕੇ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮਸਲਾ ਹੱਲ ਹੋਣ ਤੱਕ ਇਹ ਅੰਦੋਲਨ ਜਾਰੀ ਰਹੇਗਾ।
ਪੰਧੇਰ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੂੰ ਮੀਟਿੰਗਾਂ ਕਰਕੇ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਅੰਦੋਲਨ ਨੂੰ ਸਫਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਕਿਸਾਨਾਂ ਸਿਰ ਇੱਕ ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਹੈ। ਕਰਜ਼ੇ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਕਿਸਾਨਾਂ ਦੀਆਂ ਜ਼ਮੀਨਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੋਖਲੇ ਐਲਾਨ ਕਰ ਰਹੇ ਹਨ। ਇਸ ਮੌਕੇ ਕਮੇਟੀ ਪ੍ਰਧਾਨ ਸਤਨਾਮ ਸਿੰਘ ਪੰਨੂ, ਜਸਬੀਰ ਸਿੰਘ, ਸੁਖਵਿੰਦਰ ਸਿੰਘ, ਗੁਰਬਚਨ ਸਿੰਘ, ਹਰਪ੍ਰੀਤ ਸਿੰਘ, ਗੁਰਲਾਲ ਸਿੰਘ, ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ : ਜੇ ਸਾਡੇ ਮੁੱਦਾ ਚੁੱਕਣ ‘ਤੇ PM ਮੋਦੀ ਨੇ ਫੈਸਲਾ ਲਿਆ ਹੁੰਦਾ ਤਾਂ ਅੱਜ ਬਹੁਤ ਕੁਝ ਵੱਖਰਾ ਹੁੰਦਾ : ਸੁਖਬੀਰ
ਦੱਸਣਯੋਗ ਹੈ ਕਿ ਪਿਛਲੇ ਸਾਲ 24 ਸਤੰਬਰ ਤੋਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਰੀਬ 650 ਮਾਲ ਗੱਡੀਆਂ ਅਤੇ 325 ਪੈਸੰਜਰ ਟਰੇਨਾਂ ਲੰਬੇ ਸਮੇਂ ਤੋਂ ਬੰਦ ਰਹੀਆਂ ਸਨ। ਕਿਸਾਨਾਂ ਨੇ ਪੰਜਾਬ ਵਿੱਚ ਵਿਛਾਈਆਂ ਰੇਲ ਪਟੜੀਆਂ ’ਤੇ ਕਈ ਥਾਵਾਂ ’ਤੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ, ਹਿਮਾਚਲ ਅਤੇ ਜੰਮੂ-ਕਸ਼ਮੀਰ ਦਰਮਿਆਨ ਚੱਲਣ ਵਾਲੀਆਂ ਸਾਰੀਆਂ ਰੇਲ ਗੱਡੀਆਂ ਨੂੰ ਰੋਕ ਦਿੱਤਾ ਸੀ। ਬਿਆਸ ਅਤੇ ਅੰਮ੍ਰਿਤਸਰ ਦੇ ਵਿਚਕਾਰ ਪੈਂਦੇ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਨੇੜੇ ਕਿਸਾਨਾਂ ਨੇ ਕਰੀਬ 163 ਦਿਨਾਂ ਤੋਂ ਰੇਲ ਆਵਾਜਾਈ ਠੱਪ ਕੀਤੀ ਹੋਈ ਸੀ।