ਸਾਬਕਾ ਮੰਤਰੀ ਭਾਰਤ ਭੂਸ਼ਣ ਦੀ ਗ੍ਰਿਫਤਾਰੀ ਤੋਂ ਬਾਅਦ ਲੁਧਿਆਣਾ ਵਿਚ ਵਿਜੀਲੈਂਸ ਬਿਊਰੋ ਦੇ ਦਫਤਰ ਦੇ ਬਾਹਰ ਕਾਂਗਰਸ ਵਰਕਰਾਂ ਨੇ ਧਰਨਾ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਾਸ ਤੌਰ ‘ਤੇ ਧਰਨੇ ਵਿਚ ਸ਼ਾਮਲ ਹੋਣ ਲਈ ਲੁਧਿਆਣਾ ਪਹੁੰਚੇ। ਵੜਿੰਗ ਨੇ ਕਿਹਾ ਕਿ ਕਾਂਗਰਸ ਨੇਤਾਵਾਂ ਨਾਲ ਸੂਬਾ ਸਰਕਾਰ ਦੀ ਧੱਕੇਸ਼ਾਹੀ ਦਾ ਕਾਂਗਰਸੀ ਵਰਕਰ ਡਟ ਕੇ ਮੁਕਾਬਲਾ ਕਰਨਗੇ।
ਹਾਲਾਂਕਿ ਵੜਿੰਗ ਨੇ ਕਾਂਗਰਸੀ ਵਰਕਰਾਂ ਤੋਂ ਧਰਨਾ ਖਤਮ ਕਰਨ ਨੂੰ ਕਿਹਾ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਕਾਨੂੰਨ ਦਾ ਸਨਮਾਨ ਕਰਦੀ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਕਾਂਗਰਸੀ ਵਰਕਰਾਂ ‘ਤੇ ਕਿਸੇ ਤਰ੍ਹਾਂ ਦੀ ਉਂਗਲੀ ਚੁੱਕਣ ਦਾ ਮੌਕਾ ਮਿਲੇ। ਵਿਜੀਲੈਂਸ ਅਧਿਕਾਰੀ ਕਾਨੂੰਨ ਮੁਤਾਬਕ ਕਾਰਵਾਈ ਕਰਦੇ ਹੋਏ ਆਸ਼ੂ ਨੂੰ ਗ੍ਰਿਫਤਾਰ ਕਰਦੇ ਤਾਂ ਜ਼ਿਆਦਾ ਬੇਹਤਰ ਹੁੰਦਾ।
ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਮੰਗਲਵਾਰ ਨੂੰ ਇਸ ਮੁੱਦੇ ‘ਤੇ ਨਵੇਂ ਸਿਰੇ ਤੋਂ ਰਣਨੀਤੀ ਬਣਾਏਗੀ। ਵਿਜੀਲੈਂਸ ਨੇ ਸਾਬਕਾ ਫੂਡ ਸਪਲਾਈ ਮੰਤਰੀ ਆਸ਼ੂ ਨੂੰ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਵਿਚ ਗ੍ਰਿਫਤਾਰ ਕੀਤਾ। ਵੱਡੀ ਗਿਣਤੀ ਵਿਚ ਮਹਿਲਾ ਵਰਕਰ ਵੀ ਸ਼ਾਮਲ ਹਨ। ਪਾਰਟੀ ਵਰਕਰਾਂ ਨਾਲ ਕਾਂਗਰਸ ਦੇ ਸਾਰੇ ਵੱਡੇ ਨੇਤਾ ਵੀ ਧਰਨੇ ਵਿਚ ਸ਼ਾਮਲ ਹੋਏ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਆਸ਼ੂ ਨੂੰ ਜਿਸ ਸਮੇਂ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ, ਉਸ ਸਮੇਂ ਲੁਧਿਆਣਾ ਦੇ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਉਨ੍ਹਾਂ ਦੇ ਨਾਲ ਸਨ। ਬਿੱਟੂ ਨੇ ਆਸ਼ੂ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ। ਵਿਜੀਲੈਂਸ ਅਧਿਕਾਰੀਆਂ ਦੇ ਆਸ਼ੂ ਨੂੰ ਲੈ ਜਾਂਦੇ ਹੀ ਰਵਨੀਤ ਬਿੱਟੂ ਪਾਰਟੀ ਵਰਕਰਾਂ ਨਾਲ ਲੁਧਿਆਣਾ ਵਿਚ ਵਿਜੀਲੈਂਸ ਬਿਊਰੋ ਦੇ ਦਫਤਰ ਬਾਹਰ ਪਹੁੰਚ ਗਏ। ਲੁਧਿਆਣਾ ਨਗਰ ਨਿਗਮ ਦੇ ਬਲਕਾਰ ਸਿੰਘ, ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਸੰਜੇ ਤਲਵਾੜ ਤੇ ਲੁਧਿਆਣਾ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਯੋਗੇਸ਼ ਹਾਂਡਾ ਵੀ ਉਥੇ ਪਹੁੰਚ ਗਏ।