ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਹੈ, ਜਿਸ ਵਿਚ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਲਈ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਪੰਜਾਬ ਵਿੱਚ ਪਹਿਲੀ ਵਾਰ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਹੈ। ਅਕਾਲੀ ਦਲ ਤੇ ਕਾਂਗਰਸ ਵੱਲੋਂ ‘ਆਪ’ ਵੱਲੋਂ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕੀਤਾ ਗਿਆ ਹੈ। ਵਿਰੋਧੀਆਂ ਦਾ ਕਹਿਣਾ ਹੈ ਕਿ ਇਸ ਸਬੰਧ ਵਿਚ ਮਾਨ ਸਰਕਾਰ ਜੋ ਵੀ ਫੈਸਲਾ ਲਵੇਗੀ, ਅਸੀਂ ਪੂਰਾ ਸਾਥ ਦੇਵੇਗਾ।
ਵਿਧਾਨ ਸਭਾ ਸੈਸ਼ਨ ਦੇ ਸੈਸ਼ਨ ਮਗਰੋਂ ‘ਆਪ’ ਵਿਧਾਇਕ ਤੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਟਵੀਟ ਕਰਕੇ ਸਾਰੇ ਸਮਰਥਕਾਂ ਦਾ ਧੰਨਵਾਦ ਕੀਤਾ ਹੈ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਸਦਨਵਿੱਚ ਪੇਸ਼ ਕੀਤੇ ਮਤੇ ਦਾ ਸਮਰਥਨ ਕਰਨ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ ਤੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ-‘ਸੋਹਣਾ ਫੁੱਲ ਗੁਲਾਬ ਦਾ, ਚੰਡੀਗੜ੍ਹ ਪੰਜਾਬ ਦਾ’।
ਦੱਸ ਦੇਈਏ ਕਿ ਅੱਜ ਵਿਧਾਨ ਸਭਾ ਸੈਸ਼ਨ ਵਿਚ ਚੰਡੀਗੜ੍ਹ ਮੁੱਦੇ ‘ਤੇ ‘ਆਪ’ ਵਿਧਾਇਕ ਤੇ ਵਿਰੋਧੀਆਂ ਵਿਚਾਲੇ ਕਾਫੀ ਬਹਿਸ ਹੋਈ। ਵਿਰੋਧੀਆਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਇਹ ਪ੍ਰਸਤਾਵ ਪਹਿਲੀ ਅਪ੍ਰੈਲ ਨੂੰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੇ ਅਪ੍ਰੈਲ ਫੂਲ ਦੇ ਬਹਾਨੇ ਸਰਕਾਰ ਨੂੰ ਤਾਅਨੇ ਮਾਰੇ। ਇਸ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁੱਦਾ ਕਾਫੀ ਗੰਭੀਰ ਹੈ, ਇਸ ਦਾ ਮਜ਼ਾਕ ਨਹੀਂ ਉਡਾਇਆ ਜਾਣਾ ਚਾਹੀਦਾ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ‘ਤੁਸੀਂ ਲੋਕਾਂ ਨੇ ਪਿਛਲੇ 5 ਸਾਲ ਕੀ ਕੀਤਾ? 5 ਸਾਲ ਸਿਸਵਾਂ ਮਹਿਲ ਦੇ ਦਰਵਾਜ਼ੇ ਹੀ ਨਹੀਂ ਖੋਲ੍ਹੇ। ਸੀਐੱਮ ਨੇ ਕਿਹਾ ਕਿ ਤਾਕਤ ਜਾਂਦੀ ਹੈ ਤਾਂ ਮੁਸ਼ਕਲ ਹੁੰਦੀ ਹੈ ਪਰ ਮੈਂ ਵੀ 7 ਸਾਲ ਸੰਸਦ ਵਿਚ ਰਿਹਾ ਹਾਂ। ਮੈਨੂੰ ਸਾਰਿਆਂ ਨੂੰ ਬਿਠਾਉਣਾ ਆਉਂਦਾ ਹੈ।’