ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਨੇ ਭਾਜਪਾ ਵੱਲੋਂ ‘ਆਪ੍ਰੇਸ਼ਨ ਲੋਟਸ’ ਤਹਿਤ ‘ਆਪ’ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ ਲਗਾਏ ਸਨ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਸੀ ਤੇ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤ ਵੀ ਸੌਂਪੀ ਸੀ।
ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐੱਫ ਆਰ ਆਈ ਦਰਜ ਕਰਕੇ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ, ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪੁਲਿਸ ਸਟੇਸ਼ਨ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਐਫਆਈਆਰ ਦਰਜ ਕੀਤੀ ਹੈ।
ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਮਿਆਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: