ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਮਨਕੀਰਤ ਨੂੰ ਪਿਛਲੇ ਮਹੀਨੇ ਹੀ ਬੰਬੀਹਾ ਗੈਂਗ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਸੀ। ਹਾਲਾਂਕਿ ਮਨਕੀਰਤ ਉੁਪਰ ਮੂਸੇਵਾਲਾ ਦੀ ਹੱਤਿਆ ਦੇ ਦੋਸ਼ ਵੀ ਲੱਗ ਰਹੇ ਹਨ।
ਇੱਕ ਸੋਸ਼ਲ ਮੀਡੀਆ ਪੋਸਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਮੂਸੇਵਾਲਾ ਦੀ ਹੱਤਿਆ ਪਿੱਛੇ ਗਾਇਕ ਮਨਕੀਰਤ ਔਲਖ ਦਾ ਹ4ਥ ਹੈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸਾਰੇ ਗਾਇਕਾਂ ਤੋਂ ਪੈਸੇ ਵਸੂਲਣ ਦੇ ਪਿੱਛੇ ਵੀ ਮਨਕੀਰਤ ਦਾ ਹੱਥ ਹੈ। ਐਤਵਾਰ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਗੈਂਗਸਟਰ ਦਵਿੰਦਰ ਬੰਬੀਆ ਦੇ ਸੋਸ਼ਲ ਮੀਡੀਆ ਪੇਜ ‘ਤੇ ਇਕ ਪੋਸਟ ਪਾਈ ਗਈ। ਪੋਸਟ ਨੂੰ ਪੰਜਾਬੀ ਵਿਚ ਲਿਖਿਆ ਗਿਆ ਹੈ। ਇਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਮੂਸੇਵਾਲਾ ਦੀ ਹੱਤਿਆ ਨਹੀਂ ਕਰਨੀ ਚਾਹੀਦੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪੋਸਟ ਵਿਚ ਇਹ ਵੀ ਦੋਸ਼ ਲੱਗਾ ਹੈ ਕਿ ਮਨਕੀਰਤ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗਾਇਕਾਂ ਦੀ ਸੁਰੱਖਿਆ ਘੇਰੇ ਬਾਰੇ ਮਹੱਤਵਪੂਰਨ ਜਾਣਕਾਰੀ ਦਿੰਦਾ ਹੈ। ਪੋਸਟ ਵਿਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸਿੱਧੂ ਮੂਸੇਵਾਲਾ ਦਾ ਕਿਸੇ ਵੀ ਗੈਂਗਸਟਰ ਨਾਲ ਕੋਈ ਸਬੰਧ ਨਹੀਂ ਸੀ। ਉਹ ਆਪਣੀ ਸਾਧਾਰਨ ਜ਼ਿੰਦਗੀ ਜੀਅ ਰਿਹਾ ਸੀ ਫਿਰ ਵੀ ਤੁਸੀਂ ਉਸ ਨੂੰ ਸਾਡੇ ਗਰੁੱਪ ਨਾਲ ਜੋੜ ਰਹੇ ਹੋ ਤਾਂ ਅਸੀਂ ਉਸ ਦੀ ਮੌਤ ਦਾ ਬਦਲਾ ਜ਼ਰੂਰ ਲਵਾਂਗੇ। ਸਿੱਧੂ ਮੂਸੇਵਾਲਾ ਸਾਡੇ ਦਿਲਾਂ ਵਿਚ ਜ਼ਿੰਦਾ ਰਹੇਗਾ।