ਪੰਜਾਬ ਜ਼ਿਲ੍ਹਾ ਫਰੀਦਕੋਟ ਦੇ ਸੀਆਈਏ ਸਟਾਫ਼ ਨੇ ਇੱਥੋਂ ਦੇ ਪਿੰਡ ਬੀੜ ਸਿੱਖਾਂਵਾਲਾ ਨੇੜੇ ਸੋਮਵਾਰ ਦੇਰ ਸ਼ਾਮ ਇੱਕ ਮੁਠਭੇੜ ਤੋਂ ਬਾਅਦ ਬੰਬੀਹਾ ਗੈਂਗ ਦੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਦੀ ਲੱਤ ਵਿੱਚ ਗੋਲੀ ਲੱਗੀ ਹੈ, ਜਿਸ ਕਾਰਨ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਦੋਵੇਂ ਦੋਸ਼ੀ ਕੁਝ ਦਿਨ ਪਹਿਲਾਂ ਜੈਤੋ ਦੇ ਰਾਮਲੀਲਾ ਗਰਾਊਂਡ ਵਿੱਚ ਹਵਾਈ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦੇ ਸਨ।
ਕੁਝ ਦਿਨ ਪਹਿਲਾਂ 6 ਜੁਲਾਈ ਦੀ ਦੁਪਹਿਰ ਨੂੰ ਜੈਤੋ ਦੇ ਰਾਮਲੀਲਾ ਮੈਦਾਨ ਵਿੱਚ ਤਿੰਨ ਨਕਾਬਪੋਸ਼ ਬਾਈਕ ਸਵਾਰ ਹਵਾ ਵਿੱਚ ਗੋਲੀਆਂ ਚਲਾਉਂਦੇ ਹੋਏ ਫਰਾਰ ਹੋ ਗਏ ਸਨ। ਜਾਂਚ ਵਿੱਚ ਸਾਹਮਣੇ ਆਇਆ ਕਿ ਜੈਤੋ ਦੇ ਰਹਿਣ ਵਾਲੇ ਇੱਕ ਵਪਾਰੀ ਤੋਂ 5 ਲੱਖ ਦੀ ਫਿਰੌਤੀ ਮੰਗੀ ਗਈ ਸੀ।
ਪਰ ਫਿਰੌਤੀ ਮੰਗਣ ਤੋਂ ਬਾਅਦ ਉਕਤ ਵਿਅਕਤੀ ਨੇ ਦੋਸ਼ੀਆਂ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੇ ਰਾਮਲੀਲਾ ਗਰਾਊਂਡ ‘ਚ ਉਕਤ ਵਿਅਕਤੀ ਨੂੰ ਡਰਾਉਣ-ਧਮਕਾਉਣ ਦੇ ਮਕਸਦ ਨਾਲ ਹਵਾ ‘ਚ ਫਾਇਰਿੰਗ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਵੀ ਮੀਂਹ ਦਾ ਅਲਰਟ, ਬਿਆਸ-ਰਾਵੀ ਦੇ ਪਾਣੀ ਦਾ ਪੱਧਰ ਵਧਿਆ, ਸ਼ਾਹਕੋਟ ‘ਚ ਬੰਨ੍ਹ ਟੁੱਟਿਆ
ਪੁਲਿਸ ਸੂਤਰਾਂ ਮੁਤਾਬਕ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਸੋਮਵਾਰ ਦੇਰ ਸ਼ਾਮ ਇਸੇ ਮਾਮਲੇ ਵਿੱਚ ਉਪਰੋਕਤ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ। ਦੇਰ ਸ਼ਾਮ ਇਨ੍ਹਾਂ ਨੂੰ ਕਾਬੂ ਕਰਨ ਲਈ ਬੀੜ ਸਿੱਕਾਂਵਾਲਾ ਨੇੜੇ ਨਾਕਾਬੰਦੀ ਕੀਤੀ ਗਈ ਤਾਂ ਉਨ੍ਹਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ‘ਚ ਦੋ ਬਦਮਾਸ਼ ਕਾਬੂ ਕਰ ਲਏ ਗਏ ਜਦਕਿ ਇੱਕ ਮੌਕੇ ਤੋਂ ਫਰਾਰ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -: