ਕਿਸਾਨ ਭਲਕੇ ਦਿੱਲੀ ਹਾਈਵੇ ਬੰਦ ਨਹੀਂ ਕਰਨਗੇ। ਕਿਸਾਨਾਂ ਨੇ ਮੰਤਰੀ ਕੁਲਦੀਪ ਸਿੰਘਧਾਲੀਵਾਲ ਨਾਲ ਬੈਠਕ ਦੇ ਬਾਅਦ 3 ਅਕਤੂਬਰ ਤੱਕ ਸਰਕਾਰ ਨੂੰ ਮੰਗਾਂ ਪੂਰੀਆਂ ਕਨਰ ਦਾ ਟਾਈਮ ਦਿੱਤਾ।ਉਨ੍ਹਾਂ ਕਿਹਾ ਕਿ ਜੇਕਰ 3 ਅਕਤੂਬਰ ਤੱਕ ਹੱਲ ਨਾ ਹੋਏ ਤਾਂ ਫਿਰ 4 ਅਕਤੂਬਰ ਤੋਂ ਹਾਈਵੇ ਬੰਦ ਕਰ ਦਿੱਤਾ ਜਾਵੇਗਾ।
ਜਲੰਧਰ ਦੇ ਸਰਕਟ ਹਾਊਸ ਵਿਚ ਹੋਈ ਬੈਠਕ ਦੌਰਾਨ ਮੰਤਰੀ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਸਰਕਾਰ ਨੂੰ ਕੁਝ ਸਮਾਂ ਦੇਣ ਲਈ ਕਿਹਾ ਹੈ। ਸਰਕਾਰ ਕਿਸਾਨਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। 3 ਅਕਤੂਬਰ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਕਿਸਾਨਾਂ ਨੇ 29 ਅਕਤੂਬਰ ਨੂੰ ਹਾਈਵੇ ਰੋਕਣ ਦਾ ਐਲਾਨ ਕੀਤਾ ਸੀ। ਕਿਸਾਨਾਂ ਨੇ ਸਾਰੇ ਸੰਗਠਨਾਂ ਨੂੰ ਜਲੰਧਰ ਦੇ ਧੰਨੋਵਾਲੀ ਫਾਟਕ ਨੇੜੇ ਜਲੰਧਰ-ਹਾਈਵੇ ਨੂੰ 1 ਦਿਨ ਲਈ ਬੰਦ ਕਰਨ ਦਾ ਸੱਦਾ ਦਿੱਤਾ ਸੀ ਪਰ ਕਿਸਾਨਾਂ ਦੀਆਂ ਮੰਗਾਂ ‘ਤੇ ਮੰਤਰੀ ਦੇ ਭਰੋਸੇ ਤੋਂ ਬਾਅਦ ਬੰਦ ਦੀ ਕਾਲ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ।
ਕਿਸਾਨਾਂ ਦੀ ਮੰਗ ਸੀ ਕਿ ਮੀਂਹ ਕਾਰਨ ਜੋ ਆਲੂ ਝੋਨੇ ਦੀਆਂ ਫਸਲਾਂ ਨੂੰ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਕੀਤੀ ਜਾਵੇ। ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਖੇਤੀ ਮੰਤਰੀ ਨੇ ਕਿਹਾ ਕਿ ਮੀਂਹ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕੀਤੀ ਜਾਵੇ। ਮੰਤਰੀ ਨੇ ਕਿਹਾ ਕਿ ਗਿਰਦਾਵਰੀ ਦਾ ਕੰਮ ਪੂਰਾ ਹੁੰਦੇ ਹੀ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ।
ਕਿਸਾਨਾਂ ਦੀ ਮੰਗ ਸੀ ਕਿ ਗੰਨੇ ਦਾ ਰੇਟ 360 ਰੁਪਏ ਤੋਂ ਵਧਾ ਕੇ 450 ਰੁਪਏ ਕੀਤਾ ਜਾਵੇ। ਇਸ ‘ਤੇ ਮੰਤਰੀਨੇ ਕਿਹਾ ਕਿ ਸਰਕਾਰ ਵਿਚਾਰ ਕਰ ਰਹੀ ਹੈ ਤੇ ਕਿਸਾਨਾਂ ਨੂੰ ਨਿਰਾਸ਼ ਨਹੀਂ ਹੋਣ ਦੇਵੇਗੀ। ਗੰਨੇ ਦਾ ਠੀਕ ਰੇਟ ਕਿਸਾਨਾਂ ਨੂੰ ਦਿੱਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਰਾਏ ਨੇ ਕਿਹਾ ਕਿ ਸਰਕਾਰ 400 ਰੁਪਏ ਗੰਨੇ ਦਾ ਰੇਟ ਦੇਣ ਲਈ ਰਾਜੀ ਹੋ ਗਈ ਹੈ। ਖੇਤੀ ਮੰਤਰੀ ਨੇ ਕਿਹਾ ਕਿ ਗੰਨੇ ਦਾ ਰੇਟ ਮੁੱਖ ਮੰਤਰੀ ਮਾਨ ਖੁਦ 3 ਅਕਤੂਬਰ ਨੂੰ ਐਲਾਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: